ਅਪਰਾਧਸਿਆਸਤਖਬਰਾਂ

ਭ੍ਰਿਸ਼ਟਾਚਾਰ ਮਾਮਲੇ ‘ਚ ਧਰਮਸੋਤ ਤੇ ਗਿਲਜੀਆਂ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ– ਭ੍ਰਿਸ਼ਟਾਚਾਰ ਮਾਮਲੇ ‘ਵਿਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਨਾਲ ਹੀ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਦੀ ਵੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਧਰਮਸੋਤ ‘ਤੇ ਦੋਸ਼ ਹੈ ਕਿ ਜੰਗਲਾਤ ਮੰਤਰੀ ਹੁੰਦਿਆਂ ਉਸ ਨੇ ਦਰੱਖਤ ਕੱਟਣ ਦੇ ਮਾਮਲੇ ਵਿਚ ਰਿਸ਼ਵਤ ਲਈ ਸੀ। ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

Comment here