ਅਪਰਾਧਸਿਆਸਤਖਬਰਾਂ

ਮਜੀਠੀਆ ਦੀ ਅਗਾਊਂ ਜ਼ਮਾਨਤ ਤੇ ਸੁਣਵਾਈ 5 ਨੂੰ

ਚੰਡੀਗੜ੍ਹ-ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਮਲੇ ’ਚ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਹੋਣੀ ਤੈਅ ਕੀਤੀ ਹੈ। ਇਸ ਮਾਮਲੇ ਸਬੰਧੀ ਦੋਹਾਂ ਧਿਰਾਂ ਵੱਲੋਂ ਅਦਾਲਤ ਤੋਂ ਸਮਾਂ ਮੰਗਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਟਾਲਦੇ ਹੋਏ 5 ਜਨਵਰੀ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ।
ਦੱਸਣਯੋਗ ਹੈ ਕਿ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਅਦਾਲਤ ’ਚੋਂ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਡਰੱਗ ਤਸਕਰੀ ਦੇ ਮਾਮਲੇ ’ਚ ਬਿਕਰਮ ਮਜੀਠੀਆ ਖ਼ਿਲਾਫ਼ ਫੇਜ਼-4 ਸਥਿਤ ਪੰਜਾਬ ਪੁਲਸ ਦੇ ਸਟੇਟ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਤਾਂ ਜੋ ਜੇਕਰ ਬਿਕਰਮ ਮਜੀਠੀਆ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

Comment here