ਸਿਆਸਤਖਬਰਾਂ

ਮਨਜਿੰਦਰ ਸਿਰਸਾ ਭਾਜਪਾਈ ਹੋ ਗਿਆ…

ਨਵੀਂ ਦਿੱਲੀ-ਅਕਾਲੀ ਦਲ ਬਾਦਲ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਦੇ ਮੁੱਖ ਦਫਤਰ ਵਿਚ ਅਮਿਤ ਸ਼ਾਹ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਮਨਜਿੰਦਰ ਸਿੰਘ ਸਿਰਸਾ ਨੇ ਕੁਝ ਦੇਰ ਪਹਿਲਾਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਸੀ। ਨਵੀਂ ਬਣੀ ਕਮੇਟੀ ‘ਚ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ।ਉਨ੍ਹਾਂ ਦੱਸਿਆ ਕਿ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਹੁਣ ਕੁਝ ਦੇਰ ਬਾਅਦ ਹੀ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਵੱਡਾ ਚਿਹਰਾ ਬਣਾਇਆ ਜਾ ਸਕਦਾ ਹੈ। ਦੱਸ ਦਈਏ ਕਿ ਸਿਰਸਾ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਹਨ ਤੇ ਉਹ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਦਿੱਲੀ ਵਿਚ ਵਿਧਾਇਕ ਵੀ ਰਹੇ ਹਨ।

Comment here