ਇੰਫਾਲ-ਮਨੀਪੁਰ ਵਿੱਚ ਭੜਕੀ ਹਿੰਸਾ ਦੇ ਮੱਦੇਨਜ਼ਰ ਸਰਕਾਰ ਨੇ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧ ‘ਚ ਵੀਰਵਾਰ ਨੂੰ ਰਾਜਪਾਲ ਅਨੁਸੂਈਆ ਉਈਕੇ ਨੇ ਸੂਬੇ ‘ਚ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤਾ। ਰਾਜਪਾਲ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮਨਾਉਣ ਅਤੇ ਚਿਤਾਵਨੀਆਂ ਦੇ ਬਾਵਜੂਦ ਸਥਿਤੀ ਕਾਬੂ ਵਿੱਚ ਨਾ ਹੋਣ ’ਤੇ ਗੋਲੀ ਚਲਾਉਣ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਸੂਬੇ ਦੀ ਸਥਿਤੀ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਗੱਲਬਾਤ ਕੀਤੀ।
ਦੱਸ ਦੇਈਏ ਕਿ ਹਿੰਸਾ ਕਾਰਨ ਮਣੀਪੁਰ ਵਿੱਚ ਪਿਛਲੇ 24 ਘੰਟਿਆਂ ਵਿੱਚ 9 ਹਜ਼ਾਰ ਤੋਂ ਵੱਧ ਲੋਕ ਬੇਘਰ ਹੋਏ ਹਨ। ਫੌਜ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਬਚਾ ਕੇ ਸੁਰੱਖਿਅਤ ਥਾਂ ‘ਤੇ ਰੱਖਿਆ ਹੈ। ਸੋਸ਼ਲ ਮੀਡੀਆ ਰਾਹੀਂ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਐੱਨ.ਬੀਰੇਨ ਸਿੰਘ ਨੇ ਸੂਬੇ ਦੇ ਸਮੂਹ ਲੋਕਾਂ ਨੂੰ ਮੌਜੂਦਾ ਹਾਲਾਤਾਂ ‘ਤੇ ਕਾਬੂ ਪਾਉਣ ਅਤੇ ਸੂਬੇ ‘ਚ ਅਮਨ-ਸ਼ਾਂਤੀ ਲਿਆਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ‘ਚ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੜਪਾਂ ਹੋਈਆਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਿਆ। ਇਹ ਘਟਨਾਵਾਂ ਸਾਡੇ ਸਮਾਜ ਦੇ ਦੋ ਵਰਗਾਂ ਦਰਮਿਆਨ ਪੈਦਾ ਹੋਈਆਂ ਗਲਤਫਹਿਮੀਆਂ ਦਾ ਨਤੀਜਾ ਹਨ। ਸੂਬਾ ਸਰਕਾਰ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਸਾਰੇ ਕਦਮ ਚੁੱਕੇ ਹਨ।
ਮਨੀਪੁਰ ‘ਚ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦਾ ਹੁਕਮ

Comment here