ਸਿਆਸਤਖਬਰਾਂਚਲੰਤ ਮਾਮਲੇ

ਮਨੀਸ਼ਾ ਗੁਲਾਟੀ ਦੀ ਅਪੀਲ ‘ਤੇ ਹਾਈਕੋਰਟ ਦਾ ਵੱਡਾ ਹੁਕਮ

ਚੰਡੀਗੜ੍ਹ-ਪੰਜਾਬ ਸਰਕਾਰ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ‘ਤੇ ਕੋਈ ਨਵੀਂ ਨਿਯੁਕਤੀ ਨਹੀਂ ਕਰੇਗੀ। ਇਹ ਹੁਕਮ ਪੰਜਾਬ ਹਰਿਆਣਾ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਦੀ ਅਪੀਲ ‘ਤੇ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਭਰਤੀ ਪ੍ਰਕਿਰਿਆ ਜਾਰੀ ਰੱਖ ਸਕਦੀ ਹੈ ਪਰ ਨਵੀਆਂ ਨਿਯੁਕਤੀਆਂ ਨਹੀਂ ਕਰੇਗੀ।
ਦੱਸ ਦਈਏ ਕਿ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਗਏ ਗੁਲਾਟੀ ਨੇ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਪਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਪਰ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਵੱਲੋਂ ਬਰਖਾਸਤਗੀ ਦੇ ਫੈਸਲੇ ਨੂੰ ਹਾਈ ਕੋਰਟ ਦੇ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਹੈ। ਸੋਮਵਾਰ ਨੂੰ ਚੀਫ ਜਸਟਿਸ ਰਵੀਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਬਲ ਬੈਂਚ ‘ਚ ਸੁਣਵਾਈ ਹੋਈ।
ਮਨੀਸ਼ਾ ਗੁਲਾਟੀ ਨੇ ਤਿੰਨ ਵਾਰ ਹਾਈ ਕੋਰਟ ਤੱਕ ਪਹੁੰਚ ਕੀਤੀ। ਦੱਸ ਦੇਈਏ ਕਿ ਜਦੋਂ ਪੰਜਾਬ ਸਰਕਾਰ ਨੇ ਪਹਿਲੀ ਵਾਰ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਸੀ ਤਾਂ ਹਾਈਕੋਰਟ ਨੇ ਸਰਕਾਰ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ। ਉਸ ਤੋਂ ਬਾਅਦ ਮੁੜ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਇਆ ਤਾਂ ਉਨ੍ਹਾਂ ਨੇ ਫਿਰ ਹਾਈ ਕੋਰਟ ਦਾ ਰੁਖ ਕੀਤਾ। ਪਰ ਇਸ ਵਾਰ ਅਦਾਲਤ ਨੇ ਗੁਲਾਟੀ ਦੀ ਪਟੀਸ਼ਨ ਰੱਦ ਕਰ ਦਿੱਤੀ। ਪਰ ਗੁਲਾਟੀ ਨੇ ਸਿੰਗਲ ਬੈਂਚ ਦੇ ਫੈਸਲੇ ਨੂੰ ਡਬਲ ਬੈਂਚ ‘ਚ ਚੁਣੌਤੀ ਦਿੰਦੇ ਹੋਏ ਤੀਜੀ ਵਾਰ ਹਾਈ ਕੋਰਟ ਦਾ ਰੁਖ ਕੀਤਾ। ਕੇਸ ਦੀ ਅਗਲੀ ਤਾਰੀਖ ਅੱਪਲੋਡ ਕੀਤੀ ਜਾਵੇਗੀ।

Comment here