ਨਵੀਂ ਦਿੱਲੀ-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿੱਚ ਗ੍ਰਿਫਤਤਾਰ ਕਰਨ ਤੋਂ ਬਾਅਦ ਸੋਮਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੇ ਵਿੱਚ ਪੇਸ਼ ਕੀਤਾ ਗਿਆ। ਸਿਸੋਦੀਆ ਦੀ ਪੇਸ਼ੀ ਨੂੰ ਲੈ ਕੇ ਅਦਾਲਤ ਦੇ ਬਾਹਰ ਪੁਲਿਸ ਦੇ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸੋਮਵਾਰ ਨੂੰ ਮਨੀਸ਼ ਸਿਸੋਦੀਆ ਨੂੰ ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ ਗਿਆ ਜਿਨ੍ਹਾਂ ਨੇ ਮਨੀਸ਼ ਸਿਸੋਦੀਆ ਨੂੰ 5 ਦਿਨਾਂ ਲਈ ਹਿਰਾਸਤ ਦੇ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਸੀਬੀਆਈ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਗ੍ਰਿਫਤਾਰ ਦਿੱਲੀ ਦੇ ਉਪ ਮੁੱਖ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ।
ਸੀਬੀਆਈ ਵੱਲੋਂ ਅਦਾਲਤ ਨੂੰ ਇਹ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪੁੱਛਗਿੱਛ ਦੇ ਲਈ ਮਨੀਸ਼ ਸਿਸੋਦੀਆ ਦੀ ਲੋੜ ਹੈ। ਜਦਕਿ ਮਨੀਸ਼ ਸਿਸੋਦੀਆ ਦੇ ਵਕੀਲ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਦੇਣ ਦੀ ਸੀਬੀਆਈ ਦੀ ਦਲੀਲ ਦਾ ਵਿਰੋਧ ਕੀਤਾ ਹੈ।ਸਿਸੋਦੀਆ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੇ ਮੁਵਕਿੱਲ ਦੇ ਵਿਰੁੱਧ ਕੋਈ ਸਬੂਤ ਨਹੀਂ ਹੈ । ਦਰਅਸਲ ਸੀਬੀਆਈ ਨੇ ਸਾਲ 2021-2022 ਦੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਦੇ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਐਤਵਾਰ ਸ਼ਾਮ ਨੂੰ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ ਸੀ ।
ਮਨੀਸ਼ ਸਿਸੋਦੀਆ ਨੂੰ 5 ਦਿਨਾਂ ਪੁਲਿਸ ਹਿਰਾਸਤ ‘ਚ ਭੇਜਿਆ


Comment here