ਮੁੰਬਈ-ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਪੋਤੇ ਬਾਰੇ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਪੋਤੇ ਅਰੁਣ ਗਾਂਧੀ ਦਾ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਕੋਲਹਾਪੁਰ ‘ਚ ਦਿਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਇਹ ਜਾਣਕਾਰੀ ਪਰਿਵਾਰ ਦੇ ਸੂਤਰਾਂ ਨੇ ਦਿੱਤੀ। ਪਰਿਵਾਰ ਦੇ ਸੂਤਰਾਂ ਨੇ ਦੱਸਿਆ ਕਿ ਉਹ ਕੁਝ ਸਮੇਂ ਤੋਂ ਬੀਮਾਰ ਸਨ। ਅਰੁਣ ਗਾਂਧੀ ਦੇ ਪੁੱਤ ਤੁਸ਼ਾਰ ਗਾਂਧੀ ਨੇ ਦੱਸਿਆ ਕਿ ਲੇਖਕ ਅਤੇ ਸਮਾਜਿਕ-ਰਾਜਨੀਤਕ ਵਰਕਰ ਅਰੁਣ ਗਾਂਧੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਕੋਲਹਾਪੁਰ ‘ਚ ਕੀਤਾ ਜਾਵੇਗਾ। ਅਰੁਣ ਗਾਂਧੀ ਦਾ ਜਨਮ ਡਰਬਨ ‘ਚ 14 ਅਪ੍ਰੈਲ 1934 ਨੂੰ ਹੋਇਆ ਸੀ। ਉਹ ਮਣੀਲਾਲ ਗਾਂਧੀ ਅਤੇ ਸੁਸ਼ੀਲਾ ਮਸ਼ਰੂਵਾਲਾ ਦੇ ਪੁੱਤ ਸਨ।
ਮਹਾਤਮਾ ਗਾਂਧੀ ਦੇ ਪੋਤੇ ਅਰੁਣ ਗਾਂਧੀ ਚਲ ਵਸੇ

Comment here