ਅੰਮ੍ਰਿਤਸਰ-ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਟ ਕੀਤੀ ਗਈ। ਮਹਿੰਦਰਾ ਕੰਪਨੀ ਦੇ ਸੀਈਓ ਹਰੀਸ਼ ਸ਼ਵਨ ਅਤੇ ਮਹਿੰਦਰਾ ਐਂਡ ਮਹਿੰਦਰਾ ਵਲਰਡ ਵਾਈਡ ਦੇ ਐਮਡੀ ਇੰਦਰਬੀਰ ਸਿੰਘ ਅਨੰਦ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ। ਇਸ ਮੌਕੇ ਐਡਵੋਕੇਟ ਧਾਮੀ ਨੇ ਆਖਿਆ ਕਿ ਮਾਨਵਤਾ ਲਈ ਅਥਾਹ ਸ਼ਰਧਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸ਼ਰਧਾਲੂ ਆਪਣੀਆਂ ਭੇਟਾਵਾਂ ਲੈ ਕੇ ਪੁੱਜਦੇ ਹਨ। ਇਸੇ ਤਰ੍ਹਾਂ ਹੀ ਮਹਿੰਦਰਾ ਕੰਪਨੀ ਵੱਲੋਂ ਵੀ ਆਪਣੀ ਨਵੀਂ ਸਕਾਰਪੀਉ ਐਨ ਲੈਗਜ਼ਰੀ ਆਟੋਮੈਟਿਕ ਗੱਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਵੱਲੋਂ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਹਮੇਸ਼ਾ ਕਿਰਪਾ ਬਣਾਈ ਰੱਖਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਧਾਮੀ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

Comment here