ਅਪਰਾਧਸਿਆਸਤਖਬਰਾਂ

ਮਾਨ ਵੱਲੋਂ ਸਰਕਾਰੀ ਜ਼ਮੀਨਾਂ ਦੱਬੀ ਬੈਠੇ ਰਸੂਖਦਾਰਾਂ ਨੂੰ ਚਿਤਾਵਨੀ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜ਼ਮੀਨਾਂ ਦੱਬੀ ਬੈਠੇ ਰਸੂਖਦਾਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਆਖਿਆ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਉਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਅਤੇ ਲਿਖਿਆ ਹੈ-ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਉਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।”
ਦੱਸ ਦਈਏ ਕਿ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ (ਡੀਡੀਪੀਓ) ਨੂੰ ਹਦਾਇਤ ਕੀਤੀ ਹੈ ਕਿ ਉਹ ਪੰਚਾਇਤੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਉਣ। ਪੰਚਾਇਤ ਮੰਤਰੀ ਨੇ ਵੀਰਵਾਰ ਨੂੰ ਡੀਡੀਪੀਓਜ਼ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ’ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਕਾਰ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ।

Comment here