ਪਟਿਆਲਾ-ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਅੱਜ ਤੋਂ ਯੋਗਸ਼ਾਲਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਗਸ਼ਾਲਾ ਵਿੱਚ ਯੋਗ ਦੀ ਸਿੱਖਿਆ ਮੁਫ਼ਤ ਦਿੱਤੀ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਐਮ ਯੋਗਸ਼ਾਲਾ ਵਿੱਚ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਨੇ ਪਟਿਆਲਾ ਵਿਖੇ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਦਿੱਲੀ ਦੇ ਸੀਐਮ ਨੇ ਕਿਹਾ ਕਿ ਇਹ ਯੋਗਸ਼ਾਲਾ ਦਾ ਨਵਾਂ ਤਜ਼ਰਬਾ ਅਸੀਂ ਦਿੱਲੀ ਵਿੱਚ ਸ਼ੁਰੂ ਕੀਤਾ ਸੀ, ਉਥੇ ਵੱਖ-ਵੱਖ ਖੇਤਰਾਂ ਵਿੱਚ ਪ੍ਰਯੋਗ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿੱਥੇ ਵਿੱਚ 25 ਲੋਕ ਮਿਲ ਕੇ ਯੋਗ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ਉਤੇ ਮਿਸ ਕਾਲ ਕਰਕੇ ਆਪਣੇ ਪਤਾ ਲਿਖਵਾ ਕੇ ਮੁਫਤ ਵਿੱਚ ਯੋਗਾ ਸਿਖ ਸਕਦੇ ਹਨ। ਕੇਜਰੀਵਾਲ ਨੇ ਕਿਹਾ ਕਿ ਅਸੀ ਯੋਗਾ ਦੀ ਪਹਿਲੇ ਫੇਜ ਵਿੱਚ 4 ਸ਼ਹਿਰਾਂ ਤੋਂ ਸ਼ੁਰੂਆਤ ਕਰ ਰਹੇ ਹਾਂ। ਇਸ ਤੋਂ ਬਾਅਦ ਪੂਰੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਵੀ ਯੋਗਾ ਕਰਵਾਵਾਂਗੇ। ਉਨ੍ਹਾਂ ਕਿਹਾ ਅਸੀਂ ਦਿੱਲੀ ਵਿੱਚ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਸੀ। ਪਰ ਦਿੱਲੀ ਵਿੱਚ ਐਲ ਜੀ ਸਾਹਿਬ ਨੇ ਰੋਕ ਦਿੱਤਾ ਸੀ। ਅਸੀਂ ਮੁੜ ਦਿੱਲੀ ਵਿੱਚ ਇਸ ਨੂੰ ਸ਼ੁਰੂ ਕਰਵਾਵਾਂਗੇ। ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਸੁਪਨੇ ਵੇਖੋ ,ਮੁੱਖ ਮੰਤਰੀ ਭਗਵੰਤ ਮਾਨ ਤੁਹਾਡੇ ਸੁਪਨਿਆਂ ਨੂੰ ਪੂਰਾ ਕਰਨਗੇ। ਉਨ੍ਹਾਂ ਨਸ਼ਿਆਂ ਦੇ ਮੁੱਦੇ ਉਤੇ ਕਿਹਾ ਕਿ ਨਸ਼ੇ ਉਤੇ ਬਣੀ ਕੋਰਟ ਵਿੱਚ 8 ਸਾਲ ਤੋਂ ਲਿਫਾਫੇ ਬੰਦ ਪਏ ਸਨ। ਪਰ ਭਗਵੰਤ ਮਾਨ ਸਰਕਾਰ ਨੇ ਕੋਰਟ ਵਿੱਚ ਸਾਰੇ ਲਿਫਾਫੇ ਖੋਲ ਦਿੱਤੇ ਹਨ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਮ ਨੌਮੀ ਮੌਕੇ ਦੇਸ਼ ਦੇ ਕਈ ਸੂਬਿਆਂ ਵਿੱਚ ਦੰਗੇ ਹੋਏ ਪਰ ਚੰਗੀ ਗੱਲ ਹੈ ਕਿ ਪੰਜਾਬ ਵਿੱਚ ਸ਼ਾਂਤੀ ਬਣੀ ਰਹੀ। ਗੈਂਗਸਟਰਾਂ ਬਾਰੇ ਅਰਵਿੰਦਰ ਕੇਜਰੀਵਾਲ ਨੇ ਕਿਹਾ ਕਿ ਸਾਡਾ ਕਿਸੇ ਗੈਂਗਸਟਰ ਉਤੇ ਹੱਥ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਬੇਅਦਬੀ ਕਾਂਡ ਨੂੰ ਲੈਕੇ ਚਲਾਨ ਪੇਸ਼ ਕੀਤਾ ਹੈ ਅਤੇ ਵੱਡੇ ਨਾਂ ਐਸਆਈਟੀ ਨੇ ਚਲਾਨ ਵਿੱਚ ਪਾਏ ਹਨ।
ਬੀਤੇ ਦਿਨੀਂ ਮੀਂਹ ਕਾਰਨ ਬਰਬਾਦ ਹੋਈ ਫਸਲਾਂ ਦੇ ਮੁਆਵਜੇ ਬਾਰੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਵੀ ਕਿਸਾਨਾਂ ਦੀ ਫਸਲ ਬਰਬਾਦ ਹੋ ਜਾਂਦੀ ਸੀ, ਪਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈਂਦਾ ਸੀ। ਪਰ ਸਾਡੀ ਭਗਵੰਤ ਮਾਨ ਸਰਕਾਰ 15 ਹਜ਼ਾਰ ਏਕੜ ਦੇ ਰਹੀ ਹੈ। ਅਸੀਂ ਪੰਜਾਬ ਦੀ ਜਨਤਾ ਨਾਲ ਚੋਣਾਂ ਵੇਲੇ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੇ ਹਾਂ।
ਮਾਨ ਸਰਕਾਰ ਦੇ ਅਮਨ-ਕਾਨੂੰਨ ਲਈ ਕੰਮ ਕੀਤੈ ਸ਼ਲਾਘਾਯੋਗ :ਕੇਜਰੀਵਾਲ

Comment here