ਖਬਰਾਂਦੁਨੀਆਪ੍ਰਵਾਸੀ ਮਸਲੇ

ਮਿਸੀਸਿਪੀ ‘ਚ ਵਿਨਾਸ਼ਕਾਰੀ ਤੂਫ਼ਾਨ ਦੇ ਬਾਅਦ ਐਮਰਜੈਂਸੀ ਦਾ ਐਲਾਨ

ਵਾਸ਼ਿੰਗਟਨ-ਵ੍ਹਾਈਟ ਹਾਊਸ ਨੇ ਇਕ ਬਿਆਨ ਵਿਚ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਮਿਸੀਸਿਪੀ ਸੂਬੇ ਵਿਚ ਵਿਨਾਸ਼ਕਾਰੀ ਤੂਫ਼ਾਨ ਦੇ ਬਾਅਦ ਇੱਥੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਨੇ ਐਤਵਾਰ ਨੂੰ ਮਿਸੀਸਿਪੀ ਸੂਬੇ ਵਿਚ ਨਿਵਾਸ਼ਕਾਰੀ ਤੂਫ਼ਾਨ ਨਾਲ ਪ੍ਰਭਾਵਿਤ ਖੇਤਰਾਂ ਵਿਚ ਕੇਂਦਰੀ ਮਦਦ ਉਪਲੱਬਧ ਕਰਾਉਣ ਦੇ ਹੁਕਮ ਦਿੱਤੇ ਹਨ। ਪ੍ਰਭਾਵਿਤ ਨਿਵਾਸੀਆਂ ਨੂੰ ਅਸਥਾਈ ਰਿਹਾਇਸ਼, ਘਰਾਂ ਦੀ ਮੁਰੰਮਤ ਸਮੇਤ ਹੋਰ ਸਹਾਇਤਾ ਉਪਲੱਬਧ ਕਰਾਉਣ ਦੇ ਵੀ ਹੁਕਮ ਦਿੱਤੇ ਹਨ। ਮਿਸੀਸਿਪੀ ਐਮਰਜੈਂਸੀ ਮੈਨੇਜਮੈਂਟ ਏਜੰਸੀ (ਐੱਮ.ਈ.ਐੱਮ.ਏ) ਦੇ ਮੁਤਾਬਕ ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ। ਤੂਫ਼ਾਨ ਪ੍ਰਭਾਵਿਤ ਖੇਤਰਾਂ ਵਿਚ ਕੇਂਦਰੀ ਮਦਦ ਉਪਲੱਬਧ ਕਰਾਉਣ ਦੇ ਹੁਕਮ ਦਿੱਤੇ ਹਨ।

Comment here