ਖਬਰਾਂਚਲੰਤ ਮਾਮਲੇਦੁਨੀਆ

ਮੁੜ ਸ਼ੁਰੂ ਹੋਈ ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ

ਗੁਰਦਾਸਪੁਰ-ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਮੈਦਾਨੀ ਇਲਾਕੇ ਵੀ ਹੜ੍ਹਾਂ ਦੀ ਲਪੇਟ ‘ਚ ਆ ਗਏ ਹਨ। ਪੰਜਾਬ ਦੇ ਦਰਿਆਵਾਂ ਵਿੱਚ ਵੀ ਪਾਣੀ ਦਾ ਪੱਧਰ ਵਧ ਗਿਆ ਹੈ। ਉਥੇ ਰਾਵੀ ਦਰਿਆ ਦਾ ਪਾਣੀ ਵਧਣ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਸੜਕ ਨੂੰ ਕੁਝ ਨੁਕਸਾਨ ਹੋਇਆ ਸੀ।ਜਿਸ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 20 ਜੁਲਾਈ ਨੂੰ ਸ੍ਰੀ ਕਰਤਾਰਪੁਰ ਯਾਤਰਾ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਸੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਦੇ ਪਾਰ ਹੈ ਅਤੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਯਾਤਰਾ ਰੋਕ ਦਿੱਤੀ ਗਈ ਸੀ। ਪਰ ਹੁਣ ਸਥਿਤੀ ਸੁਧਰਨ ਤੋਂ ਬਾਅਦ 25 ਜੁਲਾਈ ਨੂੰ ਯਾਤਰਾ ਨੂੰ ਇੱਕ ਵਾਰ ਫਿਰ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।

Comment here