ਚੰਡੀਗੜ੍ਹ-ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਦੇ ਹੱਕ ਵਿੱਚ ਵੋਟਾਂ ਮੰਗਣ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਪ ਚੋਣ ਕੇਂਦਰ ਦੀ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਲਈ ਵੋਟ ਹੋਵੇਗੀ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਸਰਕਾਰ ’ਤੇ ਵੀ ਤਿੱਖੇ ਹਮਲੇ ਕੀਤੇ। ਕੈਪਟਨ ਨੇ ਕਿਹਾ ਕਿ ਮੋਦੀ ਦੇ ਕੰਮ ਨੇ ਵਿਸ਼ਵ ਪੱਧਰ ’ਤੇ ਭਾਰਤ ਦਾ ਨਾਂ ਬਹੁਤ ਉਚਾ ਕੀਤਾ ਹੈ ਕਿਉਂਕਿ ਉਨ੍ਹਾਂ ਨੂੰ ਦੂਜੇ ਦੇਸ਼ਾਂ ਵਿਚ ਬਹੁਤ ਜ਼ਿਆਦਾ ਮਾਣ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੰਦਰੂਨੀ ਤੌਰ ’ਤੇ ਵੀ ਭਾਰਤ ਦੇ ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨੇ ਦੇਸ਼ ਨੂੰ ਮਜ਼ਬੂਤ ਕੀਤਾ ਹੈ।
ਉਨ੍ਹਾਂ ਮੁਲਜ਼ਮ ਮੁਖਤਾਰ ਅੰਸਾਰੀ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਲਾਹ ਦਿੱਤੀ ਕਿ ਉਹ ਬੋਲਣ ਤੋਂ ਪਹਿਲਾਂ ਸੋਚ ਲੈਣ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਬਹੁਤ ਦੇਰ ਨਾਲ ਕੀਤਾ ਹੈ ਅਤੇ ਉਸ ਨੂੰ ਬਹੁਤ ਪਹਿਲਾਂ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਮੋਦੀ ਦੇ ਕੰਮਾਂ ਨੇ ਵਿਸ਼ਵ ਪੱਧਰ ’ਤੇ ਭਾਰਤ ਦਾ ਨਾਂ ਉੱਚਾ ਕੀਤਾ: ਕੈਪਟਨ

Comment here