ਅਪਰਾਧਸਿਆਸਤਖਬਰਾਂ

ਮੋਰਿੰਡਾ ‘ਚ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ

ਮੋਰਿੰਡਾ-ਇਥੋਂ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਗੁਰੂ ਘਰ ਅੰਦਰ ਦਾਖਲ ਹੋ ਗਿਆ ਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤੇ ਗ੍ਰੰਥੀ ਸਿੰਘ ਦੀ ਵੀ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਲਿਆ। ਉਧਰ, ਰੋਹ ਵਿਚ ਆਈ ਸੰਗਤ ਨੇ ਸੜਕ ਜਾਮ ਕਰਕੇ ਮੰਗ ਕੀਤੀ ਕਿ ਮੁਲਜ਼ਮ ਨੂੰ ਉਨ੍ਹਾਂ ਹਵਾਲੇ ਕੀਤਾ ਜਾਵੇ। ਜਿਸ ਤੋਂ ਬਾਅਦ ਮਾਮਲਾ ਭਖ ਗਿਆ। ਮੌਕੇ ਉਤੇ ਪਹੁੰਚੀ ਪੁਲਿਸ ਧਰਨਾ ਦੇ ਰਹੀ ਸੰਗਤ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Comment here