ਅਪਰਾਧਸਿਆਸਤਖਬਰਾਂ

ਮੰਤਰੀ ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲੇ ‘ਚ ‘ਸਿਟ’ ਦਾ ਗਠਨ

ਚੰਡੀਗੜ੍ਹ-ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲੇ ਵਿੱਚ ਪੰਜਾਬ ਪੁਲਿਸ ਨੇ 3 ਮੈਂਬਰੀ ‘ਸਿਟ’ ਦਾ ਗਠਨ ਕਰ ਦਿੱਤਾ ਹੈ। ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ‘ਚ ‘ਸਿਟ’ ਬਣਾਈ ਗਈ ਹੈ ਅਤੇ ਪਠਾਨਕੋਟ ਅਤੇ ਗੁਰਦਾਸਪੁਰ ਦੇ ਐੱਸ ਐੱਸ ਪੀ ਵੀ ਇਸ ਕਮੇਟੀ ਦੇ ਮੈਂਬਰ ਹੋਣਗੇ। ‘ਸਿਟ’ ਇਸ ਪੁਰੇ ਮਾਮਲੇ ਦੀ ਜਾਂਚ ਕਰੇਗੀ। ਇਸ ਮਾਮਲੇ ਚ ਸ਼ਿਕਾਇਤਕਰਤਾ ਨੇ ਕੌਮੀ ਐੱਸਸੀ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਜਿਸਤੋਂ ਬਾਅਦ ਐੱਸਸੀ ਕਮਿਸ਼ਨ ਨੇ ਪੰਜਾਬ ਦੇ ਮੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਸੀ। ਉਸੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਤੇ ਇਹ SIT ਬਣਾਈ ਗਈ ਹੈ। ਹਾਲਾਂਕਿ ਇਸ ਮਾਮਲੇ ਦੀ ਸ਼ਿਕਾਇਤ ਰਾਜਪਾਲ ਪੰਜਾਬ ਕੋਲ ਵੀ ਕੀਤੀ ਗਈ ਸੀ ਜਿਸਤੇ ਰਾਜਪਾਲ ਨੇ ਵੀ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ।

Comment here