ਅਪਰਾਧਸਿਆਸਤਖਬਰਾਂ

ਯੂਏਈ : ਭਾਰਤੀ ਨੇ ਪਤਨੀ ਤੇ ਬੱਚਿਆਂ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ

ਦੁਬਈ-ਸੰਯੁਕਤ ਅਰਬ ਅਮੀਰਾਤ ਵਿਚ ਲਗਭਗ 3,860,000 ਭਾਰਤੀ ਪ੍ਰਵਾਸੀ ਰਹਿ ਰਹੇ ਹਨ, ਜੋ ਕਿ ਅਮੀਰਾਤ ਦੀ ਕੁੱਲ ਆਬਾਦੀ ਦਾ 38 ਫ਼ੀਸਦੀ ਤੋਂ ਵੱਧ ਹੈ। ਸ਼ਾਰਜਾਹ ਪੁਲਸ ਨੇ ਦੱਸਿਆ ਕਿ ਸੰਯੁਕਤ ਅਰਬ ਅਮੀਰਾਤ ਦੇ ਸ਼ਾਰਜਾਹ ਵਿੱਚ ਇੱਕ ਭਾਰਤੀ ਵਿਅਕਤੀ ਨੇ ਆਪਣੀ ਪਤਨੀ ਅਤੇ 2 ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਆਪਣੇ ਅਪਾਰਟਮੈਂਟ ਦੀ 11ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਬੱਚਿਆਂ ਦੀ ਉਮਰ 4 ਅਤੇ 8 ਸਾਲ ਹੈ।
ਪੁਲਸ ਨੇ ਗਲਫ ਨਿਊਜ਼ ਨੂੰ ਦੱਸਿਆ ਕਿ ਮੰਗਲਵਾਰ ਨੂੰ ਸ਼ਾਮ 5.45 ਵਜੇ (ਸਥਾਨਕ ਸਮੇਂ ਮੁਤਾਬਕ) ਘਟਨਾ ਬਾਰੇ ਸੂਚਨਾ ਮਿਲਣ ਤੋਂ ਉਨ੍ਹਾਂ ਨੇ ਤੁਰੰਤ ਪੈਰਾਮੈਡਿਕਸ ਨੂੰ ਮੌਕੇ ‘ਤੇ ਭੇਜਿਆ। ਜਾਂਚ ਅਧਿਕਾਰੀਆਂ ਨੇ ਵਿਅਕਤੀ ਦੀ ਲਾਸ਼ ਕੋਲੋਂ ਇੱਕ ਨੋਟ ਬਰਾਮਦ ਕੀਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸ ਨੇ ਆਪਣੀ ਪਤਨੀ ਅਤੇ 2 ਬੱਚਿਆਂ ਨੂੰ ਮਾਰ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਕਮਰੇ ਵਿਚ ਪਈਆਂ ਹਨ। ਪੁਲਸ ਨੇ ਕਿਹਾ ਕਿ ਇਸ ਮਗਰੋਂ ਜਾਂਚਕਰਤਾ ਉਸ ਦੇ ਅਪਾਰਟਮੈਂਟ ਵਿੱਚ ਗਏ ਅਤੇ ਦੇਖਿਆ ਕਿ ਚਿੱਠੀ ਵਿੱਚ ਦਿੱਤੀ ਗਈ ਜਾਣਕਾਰੀ ਸਹੀ ਸੀ।
ਹਸਪਤਾਲ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਫੋਰੈਂਸਿਕ ਲੈਬਾਰਟਰੀ ਲਿਜਾਇਆ ਗਿਆ। ਵਿਅਕਤੀ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਸ ਨੇ ਕੋਈ ਹੋਰ ਜਾਣਕਾਰੀ ਨਾ ਦਿੰਦੇ ਹੋਏ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਰਿਵਾਰ ਪਿਛਲੇ 6 ਮਹੀਨਿਆਂ ਤੋਂ ਬਿਲਡਿੰਗ ਵਿੱਚ ਰਹਿ ਰਿਹਾ ਸੀ।

Comment here