ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਯੂਕਰੇਨ ਤੋਂ ਪਰਤੇ ਭਾਰਤੀ ਵਿਦਿਆਰਥੀ ਰੂਸੀ ਯੂਨੀਵਰਸਿਟੀ ‘ਚ ਪੜ੍ਹਨਗੇ

ਦਿੱਲੀ-ਰੂਸ-ਯੂਕਰੇਨ ਯੁੱਧ ਕਾਰਨ ਉੱਥੇ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ ਪਰ ਇਸ ਸਭ ਦੇ ਵਿਚਕਾਰ ਇੱਕ ਚੰਗਾ ਆਉਣ ਵਾਲਾ ਹੈ। ਹੁਣ ਅਜਿਹੇ ਵਿਦਿਆਰਥੀ ਰੂਸੀ ਯੂਨੀਵਰਸਿਟੀ ਵਿੱਚ ਦਾਖ਼ਲਾ ਲੈ ਕੇ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ। ਨਵੀਂ ਦਿੱਲੀ ਸਥਿਤ ਰੂਸੀ ਦੂਤਾਵਾਸ ਦੇ ਡਿਪਟੀ ਚੀਫ਼ ਆਫ਼ ਮਿਸ਼ਨ ਰੋਮਨ ਬਾਬੂਸ਼ਕਿਨ ਨੇ ਇਹ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਮੁਤਾਬਕ ਭਾਰਤੀ ਵਿਦਿਆਰਥੀਆਂ ਨੂੰ ਰੂਸੀ ਯੂਨੀਵਰਸਿਟੀਆਂ ਵਿੱਚ ਦਾਖਲਾ ਦਿੱਤਾ ਜਾਵੇਗਾ, ਜਿੱਥੇ ਉਹ ਆਪਣੇ ਕੋਰਸਾਂ ਨੂੰ ਜਾਰੀ ਰੱਖ ਸਕਦੇ ਹਨ।ਰੂਸ-ਯੂਕਰੇਨ ਯੁੱਧ ਕਾਰਨ ਯੂਕਰੇਨ ਛੱਡਣ ਵਾਲੇ ਭਾਰਤੀ ਵਿਦਿਆਰਥੀਆਂ ਦਾ ਕਰੀਅਰ ਖ਼ਰਾਬ ਹੋ ਗਿਆ ਸੀ ਅਤੇ ਉਹ ਆਪਣੇ ਭਵਿੱਖ ਨੂੰ ਲੈ ਕੇ ਅਨਿਸ਼ਚਿਤਤਾ ਦੇ ਸ਼ਿਕਾਰ ਸੀ। ਅਜਿਹੇ ‘ਵਿਚ ਰੂਸੀ ਦੂਤਾਵਾਸ ਤੋਂ ਉਨ੍ਹਾਂ ਲਈ ਚੰਗੀ ਖ਼ਬਰ ਆਈ ਹੈ। ਰੂਸੀ ਦੂਤਾਵਾਸ ਦੇ ਉਪ ਮੁਖੀ ਰੋਮਨ ਬਾਬੂਸ਼ਕਿਨ ਨੇ ਦੱਸਿਆ ਕਿ ਅਜਿਹੇ ਵਿਦਿਆਰਥੀ ਹੁਣ ਰੂਸੀ ਯੂਨੀਵਰਸਿਟੀਆਂ ਵਿੱਚ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ। ਹੁਣ ਵਿਦਿਆਰਥੀ ਆਪਣੀ ਪੜ੍ਹਾਈ ਅੱਧ ਵਿਚਾਲੇ ਛੱਡਣ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾ ਸਕਣਗੇ ਤੇ ਉਨ੍ਹਾਂ ਦਾ ਵਿੱਦਿਅਕ ਸਾਲ ਵੀ ਖ਼ਰਾਬ ਨਹੀਂ ਹੋਵੇਗਾ ।
ਰਸ਼ੀਅਨ ਫੈਡਰੇਸ਼ਨ ਦੇ ਆਨਰੇਰੀ ਕੌਂਸਲਰ ਅਤੇ ਤਿਰੂਵਨੰਤਪੁਰਮ ਵਿੱਚ ਰਸ਼ੀਅਨ ਹਾਊਸ ਦੇ ਡਾਇਰੈਕਟਰ ਰਤੀਸ਼ ਸੀ ਨਾਇਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਸਕਾਲਰਸ਼ਿਪ ਹਾਸਲ ਕਰ ਰਹੇ ਸੀ, ਉਹ ਰੂਸੀ ਯੂਨੀਵਰਸਿਟੀਆਂ ਵਿੱਚ ਵੀ ਸਕਾਲਰਸ਼ਿਪ ਹਾਸਲ ਕਰ ਸਕਦੇ ਹਨ, ਹਾਲਾਂਕਿ ਉਨ੍ਹਾਂ ਨੇ ਰੂਸੀ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਲਈ ਫੀਸਾਂ ਦਾ ਭੁਗਤਾਨ ਕਰਨਾ ਪਵੇਗਾ।

Comment here