ਸਿਆਸਤਖਬਰਾਂਚਲੰਤ ਮਾਮਲੇ

ਰਾਊਤ ਨੂੰ ਦਿੱਲੀ ‘ਚ ਦੇਖਿਆ ਤਾਂ ਮਾਰ ਦਿਆਂਗੇ ਗੋਲੀ-ਲਾਰੈਂਸ ਬਿਸ਼ਨੋਈ ਗੈਂਗ

ਮੁੰਬਈ-ਸ਼ਿਵ ਸੈਨਾ (ਊਧਵ ਠਾਕਰੇ ਧੜੇ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੂੰ ਮੋਬਾਈਲ ’ਤੇ ਇਕ ਵ੍ਹਟਸਐਪ ਸੰਦੇਸ਼ ਮਿਲਿਆ, ਜਿਸ ਵਿਚ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਹੈ। ਸੰਦੇਸ਼ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜਦੋਂ ਵੀ ਸੰਜੇ ਰਾਊਤ ਨੂੰ ਨਵੀਂ ਦਿੱਲੀ ਵਿੱਚ ਦੇਖਿਆ ਜਾਵੇਗਾ ਤਾਂ ਉਸ ਨੂੰ ਏਕੇ-47 ਰਾਈਫਲ ਨਾਲ ਗੋਲੀ ਮਾਰ ਦਿੱਤੀ ਜਾਵੇਗੀ। ਮਹਾਰਾਸ਼ਟਰ ਪੁਲਿਸ ਨੇ ਕਿਹਾ ਕਿ ਰਾਜ ਸਭਾ ਮੈਂਬਰ ਸੰਜੇ ਰਾਉਤ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਭਰਿਆ ਸੁਨੇਹਾ ਮਿਲਿਆ ਹੈ, ਜਿਸ ਵਿੱਚ ਉਸ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਮਾਰ ਦੇਣ ਲਈ ਕਿਹਾ ਗਿਆ ਹੈ। ਮਹਾਰਾਸ਼ਟਰ ਪੁਲਿਸ ਨੇ ਦੱਸਿਆ ਕਿ ਊਧਵ ਠਾਕਰੇ ਧੜੇ ਦੇ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Comment here