ਬਾਬਾ ਬਕਾਲਾ ਸਾਹਿਬ-ਭਾਰਤ ਵਿਚ ਡੇਰਾ ਬਿਆਸ ਪ੍ਰਮੁੱਖ ਸਥਾਨ ਰੱਖਦਾ ਹੈ। ਬਹੁਤ ਸਾਰੇ ਸਿਆਸਤਦਾਨ ਡੇਰੇ ਆਉਂਦੇ ਰਹਿੰਦੇ ਹਨ। ਖਬਰ ਅਨੁਸਾਰ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ ਹਨ। ਜਿਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਡਾ. ਰਾਜ ਕੁਮਾਰ ਵੇਰਕਾ ਅਤੇ ਸ਼ਵੇਤ ਮਲਿਕ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਜਨਾਥ ਸਿੰਘ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਦਾ ਸਤਿਸੰਗ ਸੁਣਿਆ। ਡੇਰਾ ਬਿਆਸ ਪਹੁੰਚਣ ’ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਰਾਜਨਾਥ ਸਿੰਘ ਦੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੌਰੇ ’ਤੇ ਆਏ ਰਾਜਨਾਥ ਸਿੰਘ ਦਿੱਲੀ ਤੋਂ ਸਿੱਧੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧਾ ਡੇਰਾ ਰਾਧਾ ਸਵਾਮੀ ਬਿਆਸ ਲਈ ਰਵਾਨਾ ਹੋਏ। ਅੰਮ੍ਰਿਤਸਰ ਏਅਰਪੋਰਟ ’ਤੇ ਉਨ੍ਹਾਂ ਦਾ ਸਵਾਗਤ ਭਾਜਪਾ ਆਗੂਆਂ ਨੇ ਕੀਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਡੇਰਾ ਬਿਆਸ ਵਿਚ ਇਹ ਪਹਿਲਾ ਦੌਰਾ ਹੈ। ਉਨ੍ਹਾਂ ਦੇ ਇਸ ਦੌਰੇ ਨੂੰ 2024 ਦੀਆਂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਰਾਜਨਾਥ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ

Comment here