ਸਿਆਸਤਖਬਰਾਂਚਲੰਤ ਮਾਮਲੇ

ਰਾਤ ਮੇਰੀ ਰਿਹਾਇਸ਼ ‘ਤੇ ਸ਼ੱਕੀ ਵਿਅਕਤੀ ਦਿਖਾਈ ਦਿੱਤਾ: ਸਿੱਧੂ

ਪਟਿਆਲਾ-ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉੁਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ਵਿਚ ਕੱਲ੍ਹ ਸ਼ਾਮ ਇਕ ਸ਼ੱਕੀ ਵਿਅਕਤੀ ਦਾਖ਼ਲ ਹੋ ਗਿਆ। ਉਨ੍ਹਾਂ ਇਸ ਘਟਨਾ ਨੂੰ ਸੁਰੱਖਿਆ ਪ੍ਰਬੰਧਾਂ ਵਿਚ ਕੁਤਾਹੀ ਦੱਸਿਆ। ਸਿੱਧੂ ਨੇ ਕਿਹਾ ਕਿ ਉਨ੍ਹਾਂ ਮਾਮਲਾ ਪੰਜਾਬ ਪੁਲਿਸ ਮੁਖੀ ਦੇ ਧਿਆਨ ਵਿਚ ਲਿਆ ਦਿੱਤਾ ਹੈ। ਕਾਂਗਰਸੀ ਆਗੂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ, ‘‘ਅੱਜ ਸ਼ਾਮ ਕਰੀਬ ਸੱਤ ਵਜੇ ਮੇਰੀ ਰਿਹਾਇਸ਼ ਦੀ ਛੱਤ ਉਤੇ ਸਲੇਟੀ ਕੰਬਲ ਲਪੇਟੀ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ। ਜਦੋਂ ਨੌਕਰ ਨੇ ਮਦਦ ਲਈ ਅਲਾਰਮ ਵਜਾਇਆ ਤਾਂ ਉਹ ਤੁਰਤ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਗੱਲਬਾਤ ਹੋ ਗਈ ਹੈ ਅਤੇ ਐਸ.ਐਸ.ਪੀ .ਪਟਿਆਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸੁਰੱਖਿਆ ਵਿਚ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ।’’ ਦੱਸਿਆ ਜਾ ਰਿਹਾ ਹੈ ਕਿ ਇਸ ਮਗਰੋਂ ਪਟਿਆਲਾ ਦੇ ਐਸ.ਐਸ.ਪੀ .ਵਰੁਣ ਸ਼ਰਮਾ ਨੇ ਸਿੱਧੂ ਦੀ ਰਿਹਾਇਸ਼ ਦਾ ਦੌਰਾ ਕੀਤਾ।

Comment here