ਨਵੀਂ ਦਿੱਲੀ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਰਾਜਪਾਲਾਂ ਦੇ ਅਹੁਦਿਆਂ ‘ਤੇ ਫੇਰਬਦਲ ਕੀਤਾ। ਇਸ ਦੌਰਾਨ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਅਤੇ ਲੱਦਾਖ ਦੇ ਰਾਜਪਾਲ ਰਾਧਾਕਿਸ਼ਨ ਮਾਥੁਰ ਨੇ ਅੱਜ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਨੇ ਉਨ੍ਹਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ। ਛੱਤੀਸਗੜ੍ਹ ਦੀ ਰਾਜਪਾਲ ਅਨਸੂਯਾ ਉਈਕੇ ਨੂੰ ਮਨੀਪੁਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਆਂਧਰਾ ਪ੍ਰਦੇਸ਼ ਦੇ ਰਾਜਪਾਲ ਬੀ ਬੀ ਹਰੀਚਰਨ ਨੂੰ ਨਿਯੁਕਤ ਕੀਤਾ ਗਿਆ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲੈਫਟੀਨੈਂਟ ਜਨਰਲ ਕੈਵਲਯ ਤ੍ਰਿਵਿਕਰਮ ਪਾਰਨਾਇਕ ਨੂੰ ਅਰੁਣਾਚਲ ਪ੍ਰਦੇਸ਼ ਦਾ ਰਾਜਪਾਲ, ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਸਿੱਕਮ ਦਾ ਰਾਜਪਾਲ, ਸੀਪੀ ਰਾਧਾਕ੍ਰਿਸ਼ਨਨ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸ਼ਿਵ ਪ੍ਰਤਾਪ ਸ਼ੁਕਲਾ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ, ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ (ਸੇਵਾਮੁਕਤ) ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਮਨੀਪੁਰ ਦੇ ਰਾਜਪਾਲ ਐਲ ਗਣੇਸ਼ਨ ਨੂੰ ਨਾਗਾਲੈਂਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਬਿਹਾਰ ਦੇ ਰਾਜਪਾਲ ਫੱਗੂ ਚੌਹਾਨ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਲੈਫਟੀਨੈਂਟ ਜਨਰਲ ਕੈਵਲਯ ਤ੍ਰਿਵਿਕਰਮ ਪਰਨਾਇਕ ਨੂੰ ਅਰੁਣਾਚਲ ਪ੍ਰਦੇਸ਼, ਲਕਸ਼ਮਣ ਪ੍ਰਸਾਦ ਅਚਾਰੀਆ ਸਿੱਕਮ, ਸੀਪੀ ਰਾਧਾਕ੍ਰਿਸ਼ਨਨ ਝਾਰਖੰਡ, ਸ਼ਿਵ ਪ੍ਰਤਾਪ ਸ਼ੁਕਲਾ ਹਿਮਾਚਲ ਪ੍ਰਦੇਸ਼, ਗੁਲਾਬ ਚੰਦਰ ਕਟਾਰੀਆ ਅਸਾਮ ਅਤੇ ਜਸਟਿਸ (ਸੇਵਾਮੁਕਤ) ਐਸ ਅਬਦੁਲ ਨਜ਼ੀਰ ਨੂੰ ਆਂਧਰਾ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਐਲ ਗਣੇਸ਼ਨ (ਮਨੀਪੁਰ) ਨੂੰ ਨਾਗਾਲੈਂਡ ਦਾ, ਫੱਗੂ ਚੌਹਾਨ (ਬਿਹਾਰ) ਨੂੰ ਮੇਘਾਲਿਆ ਦਾ, ਰਾਜਿੰਦਰ ਵਿਸ਼ਵਨਾਥ ਅਰਲੇਕਰ (ਹਿਮਾਚਲ ਪ੍ਰਦੇਸ਼) ਨੂੰ ਬਿਹਾਰ ਦਾ, ਰਮੇਸ਼ ਬੈਸ (ਝਾਰਖੰਡ) ਨੂੰ ਮਹਾਰਾਸ਼ਟਰ ਦਾ, ਬ੍ਰਿਗੇਡੀਅਰ ਬੀਡੀ ਮਿਸ਼ਰਾ (ਅਰੁਣਾਚਲ ਪ੍ਰਦੇਸ਼) ਨੂੰ ਲੱਦਾਖ ਦਾ ਰਾਜਪਾਲ ਬਣਾਇਆ ਗਿਆ ਹੈ। ਇਹ ਨਿਯੁਕਤੀਆਂ ਰਾਜਪਾਲਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਹੀ ਲਾਗੂ ਹੋਣਗੀਆਂ।
ਭਾਰਤ ਦੇ ਸੰਵਿਧਾਨ ਦੇ ਭਾਗ VI ਦੇ ਅਨੁਛੇਦ 155 ਦੇ ਅਨੁਸਾਰ, ਰਾਜਪਾਲ ਦੀ ਨਿਯੁਕਤੀ ਭਾਰਤ ਦੇ ਰਾਸ਼ਟਰਪਤੀ ਦੁਆਰਾ ਕੀਤੀ ਜਾਂਦੀ ਹੈ। ਰਾਜਪਾਲ ਦਾ ਕਾਰਜਕਾਲ ਪੰਜ ਸਾਲ ਹੁੰਦਾ ਹੈ। ਹਾਲਾਂਕਿ, ਰਾਸ਼ਟਰਪਤੀ ਇਸ ਤੋਂ ਪਹਿਲਾਂ ਵੀ ਰਾਜਪਾਲ ਨੂੰ ਹਟਾ ਸਕਦੇ ਹਨ ਜਾਂ ਉਸ ਨੂੰ ਕਿਸੇ ਹੋਰ ਰਾਜ ਜਾਂ ਇੱਕ ਤੋਂ ਵੱਧ ਰਾਜਾਂ ਦਾ ਰਾਜਪਾਲ ਬਣਾ ਸਕਦੇ ਹਨ। ਰਾਜਪਾਲ ਰਾਜ ਦੀ ਵਿਧਾਨ ਸਭਾ ਅਤੇ ਕਾਰਜਪਾਲਿਕਾ ਦਾ ਮੁਖੀ ਹੁੰਦਾ ਹੈ। ਉਹ ਰਾਜ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਮੰਤਰੀ ਮੰਡਲ ਦੀ ਸਲਾਹ ਅਨੁਸਾਰ ਕੰਮ ਕਰਦਾ ਹੈ।
ਰਾਸ਼ਟਰਪਤੀ ਵੱਲੋਂ 12 ਸੂਬਿਆਂ ਦੇ ਰਾਜਪਾਲਾਂ ਦੀ ਨਵੀਂ ਨਿਯੁਕਤੀ

Comment here