ਜੈਪੁਰ-ਪੰਜਾਬ ਦੀਆਂ ਚੋਣਵੀਆਂ ਜੇਲ੍ਹਾਂ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਲਈ ਆਪਣੇ ਜੀਵਨ ਸਾਥੀ ਨਾਲ ਇਕੱਲੇ ਸਮਾਂ ਬਿਤਾਉਣ ਲਈ ਜੇਲ੍ਹ ਵਿਚ ਵੱਖਰੇ ਕਮਰੇ ਦਾ ਪ੍ਰਬੰਧ ਕੀਤਾ ਗਿਆ ਹੈ। ਜਿਸ ਦੀ ਪੂਰੇ ਦੇਸ਼ ਵਿੱਚ ਚਰਚਾ ਹੈ। ਦੂਜੇ ਪਾਸੇ ਰਾਜਸਥਾਨ ਹਾਈਕੋਰਟ ਦਾ ਇੱਕ ਇਤਿਹਾਸਕ ਫੈਸਲਾ ਸਾਹਮਣੇ ਆਇਆ ਹੈ। ਜਿਸ ਦੇ ਤਹਿਤ ਗੈਂਗਰੇਪ ਦੇ ਦੋਸ਼ੀ ਨੂੰ ਪੈਰੋਲ ‘ਤੇ 15 ਦਿਨਾਂ ਤੱਕ ਆਪਣੀ ਪਤਨੀ ਨਾਲ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ। ਅਦਾਲਤ ਵੱਲੋਂ ਰੇਪ ਦੇ ਦੋਸ਼ੀ ਨੂੰ ਪੈਰੋਲ ਦੇਣ ਦਾ ਇਹ ਪਹਿਲਾ ਮਾਮਲਾ ਹੈ। ਜਾਣਕਾਰੀ ਅਨੁਸਾਰ ਬੱਚਾ ਪੈਦਾ ਕਰਨ ਲਈ ਅਦਾਲਤ ਨੇ ਦੋਸ਼ੀ ਦੀ ਪਤਨੀ ਦੇ ਮੌਲਿਕ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੈਰੋਲ ਦੀ ਪਟੀਸ਼ਨ ਸਵੀਕਾਰ ਕਰ ਲਈ ।ਅਦਾਲਤ ਨੇ ਨਾਬਾਲਗ ਨਾਲ ਸਮੂਹਿਕ ਰੇਪ ਦੇ ਆਰੋਪ ‘ਚ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ ਦੇ ਤਹਿਤ ਰਾਹੁਲ ਬਘੇਲ ਨੂੰ 20 ਸਾਲ ਦੀ ਸਜ਼ਾ ਸੁਣਾਈ ਸੀ, ਉਹ ਦੋ ਸਾਲ ਤੋਂ ਅਲਵਰ ਜੇਲ ਚ ਹੈ।ਉਂਝ ਰਾਜਸਥਾਨ ਦੇ ਪੈਰੋਲ ਨਿਯਮਾਂ ਦੇ ਤਹਿਤ ਰੇਪ ਜਾਂ ਗੈਂਗਰੇਪ ਦੇ ਦੋਸ਼ੀ ਨੂੰ ਆਮ ਤੌਰ ‘ਤੇ ਪੈਰੋਲ ਨਹੀਂ ਦਿੱਤੀ ਜਾਂਦੀ ਪਰ ਔਰਤ ਦੇ ਸੰਵਿਧਾਨਕ ਅਧਿਕਾਰਾਂ ਨੂੰ ਧਿਆਨ ਵਿਚ ਰੱਖਦੇ ਹੋਏ ਔਲਾਦ ਖ਼ਾਤਿਰ ਪਤੀ ਨੂੰ ਪੈਰੋਲ ‘ਤੇ ਰਿਹਾਅ ਕਰਨ ਲਈ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਗਿਆ ਹੈ।
ਚਰਚਾ ਹੈ ਕਿ ਅਦਾਲਤ ਦੇ ਇਸ ਫੈਸਲੇ ਦਾ ਅਸਰ ਹੋਰ ਵੀ ਮਾਮਲਿਆੰ ਤੇ ਪਵੇਗਾ ਤੇ ਸੰਗੀਨ ਅਪਰਾਧਾਂ ਦੇ ਦੋਸ਼ੀ ਇਹੋ ਜਿਹੇ ਅਧਾਰ ਤੇ ਪੈਰੋਲ ਦੇ ਹੱਕਦਾਰ ਹੋਣਗੇ।

Comment here