ਦੁਨੀਆ

ਰੇਪ ਮਾਮਲੇ ਚ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਬਾਦਲ ਦਲ ਨੇ ਲੁਧਿਆਣਾ ਪੁਲਸ ਨੂੰ ਬੈਂਸ ਦੀ ਗ੍ਰਿਫਤਾਰੀ ਲਈ 72 ਘੰਟੇ ਦਾ ਅਲਟੀਮੇਟਮ ਦਿੱਤਾ

ਲੁਧਿਆਣਾ-ਜਬਰ ਜ਼ਿਨਾਹ ਦੇ ਇੱਕ ਮਾਮਲੇ ਵਿਚ ਘਿਰੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਮਾਮਲੇ ਵਿਚ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਹਾਈਕੋਰਟ ਨੇ ਵਿਧਾਇਕ ਸਿਮਰਜੀਤ ਬੈਂਸ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਬੈਂਸ ਨੇ ਹਾਈਕੋਰਟ ਵਿਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਖਲ ਕੀਤੀ ਸੀ, ਜਿਸ ਵਿਚ ਹੇਠਲੀ ਅਦਾਲਤ ਨੇ ਸਥਾਨਕ ਪੁਲਿਸ ਨੂੰ ਵਿਧਾਇਕ ਬੈਂਸ ਖ਼ਿਲਾਫ਼ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਪਿਛਲੇ ਹਫਤੇ ਫੈਸਲਾ ਸੁਰਖਿਅਤ ਰੱਖਿਆ ਸੀ ਅਤੇ ਅੱਜ ਹਾਈਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਮਾਮਲੇ ਵਿਚ ਅਦਾਲਤ ਦੇ ਹੁਕਮਾਂ ‘ਤੇ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ -6 ਦੀ ਪੁਲਿਸ ਨੇ ਬੀਤੇ ਦਿਨੀਂ ਵਿਧਾਇਕ ਸਿਮਰਜੀਤ ਬੈਂਸ ਸਣੇ 7 ਲੋਕਾਂ ਦੇ ਖ਼ਿਲਾਫ਼ ਸਾਜਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਧਮਕਾਉਣ ਦੇ ਦੋਸ਼ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਦਰਜ ਐਫਆਈਆਰ ਨੂੰ ਰੱਦ ਕਰਾਉਣ ਲਈ ਵਿਧਾਇਕ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ,ਪਰ ਰਾਹਤ ਨਹੀਂ ਮਿਲੀ। ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਉਸ ਔਰਤ ਨੂੰ ਲਗਾਤਾਰ ਜਾਨ ਤੋਂ ਮਾਰਨ ਦੀ ਧਮਕੀਆਂ ਮਿਲਣ ਲੱਗੀਆਂ। ਇਸ ਤੇ ਪੁਲਿਸ ਕਮਿਸ਼ਨਰ ਨੇ ਔਰਤ ਦੀ ਰੱਖਿਆ ਦੇ ਲਈ ਉਸ ਨੂੰ ਸਕਿਓਰਿਟੀ ਮੁਹੱਈਆ ਕਰਵਾਈ ਪ੍ਰੰਤੂ ਜਾਂਚ ਦੇ ਨਾਂ ਤੇ ਮਾਮਲੇ ਨੂੰ ਲਟਕਾ ਦਿੱਤਾ ਗਿਆ ਹੈ। ਇਸ ਦੇ ਚਲਦਿਆਂ ਉਸ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਚਾਰ ਦਿਨ ਪਹਿਲਾਂ ਅਦਾਲਤ ਨੇ ਪੁਲਿਸ ਨੂੰ ਵਿਧਾਇਕ ਬੈਂਸ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ।

ਓਧਰ ਬਾਦਲ ਦਲ ਨੇ ਬੈਂਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਤੇ ਇਕ ਹਫ਼ਤੇ ਵਿਚ ਚਲਾਨ ਪੇਸ਼ ਕਰਨ ਦੀ ਮੰਗ ਕੀਤੀ । 72 ਘੰਟੇ ਵਿਚ ਪੁਲਿਸ ਵਲੋਂ ਬੈਂਸ ਨੂੰ ਗ੍ਰਿਫ਼ਤਾਰ ਨਾ ਕਰਨ ‘ਤੇ ਅਗਲਾ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ ਹੈ।

Comment here