ਸਿਆਸਤਖਬਰਾਂਚਲੰਤ ਮਾਮਲੇ

ਰੇਲ ਹਾਦਸੇ ਦੇ ਪੀੜਤਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ : ਮੋਦੀ

ਭੁਵਨੇਸ਼ਵਰ-ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਇੱਕ ਵੱਡੇ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਾਦਸੇ ‘ਚ 275 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਕਾਰਨ ਪੂਰੇ ਦੇਸ਼ ‘ਚ ਸੋਗ ਦਾ ਮਾਹੌਲ ਹੈ। ਹਾਦਸੇ ‘ਚ ਜ਼ਖਮੀ 900 ਦੇ ਕਰੀਬ ਲੋਕ ਅਜੇ ਵੀ ਹਸਪਤਾਲ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਇਸ ਵੱਡੇ ਹਾਦਸੇ ‘ਤੇ ਪ੍ਰਧਾਨ ਮੰਤਰੀ ਤੋਂ ਲੈ ਕੇ ਵੱਡੇ ਦਿੱਗਜ਼ਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਇਸ ਹਾਦਸੇ ਤੋਂ ਦੁਖੀ ਹਨ। ਮੇਰੀ ਸੰਵੇਦਨਾ ਉਨ੍ਹਾਂ ਪਰਿਵਾਰਾਂ ਨਾਲ ਹੈ, ਜਿਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਇਸ ਦੇ ਨਾਲ ਹੀ ਪੀਐਮ ਨੇ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਫਿਲਹਾਲ ਹਾਦਸੇ ਵਾਲੀ ਥਾਂ ‘ਤੇ ਰਾਹਤ ਕਾਰਜ ਜਾਰੀ ਹੈ।
ਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਫੋਨ ‘ਤੇ ਗੱਲ ਕੀਤੀ ਅਤੇ ਹਾਦਸੇ ਵਾਲੀ ਥਾਂ ‘ਤੇ ਸਥਿਤੀ ਦਾ ਜਾਇਜ਼ਾ ਲਿਆ। ਪੀਐਮ ਮੋਦੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਪੀਐਮ ਨੇ ਟਵੀਟ ਵਿੱਚ ਲਿਖਿਆ ਕਿ ‘ਇੱਕ ਮੰਦਭਾਗੀ ਰੇਲ ਹਾਦਸੇ ਵਿੱਚ ਲੋਕਾਂ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ।’
ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਹੈ ਕਿ ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ ਦੀ ਮੰਦਭਾਗੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ, ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ, ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ, ਪ੍ਰਮਾਤਮਾ ਅੱਗੇ ਅਰਦਾਸ ਕਰੋ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।

Comment here