ਅਪਰਾਧਸਿਆਸਤਖਬਰਾਂ

ਲਾਦੇਨ ਮਰ ਚੁੱਕਾ, ਪਰ ‘ਗੁਜਰਾਤ ਦਾ ਕਸਾਈ’ ਅਜੇ ਵੀ ਜ਼ਿੰਦਾ-ਬਿਲਾਵਲ ਭੁੱਟੋ

ਨਵੀਂ ਦਿੱਲੀ-ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਜ਼ਰਦਾਰੀ ਭੁੱਟੋ ਨੇ ਅੰਤਰਰਾਸ਼ਟਰੀ ਮੰਚ ’ਤੇ ਆਪਣੇ ਆਪ ਨੂੰ ਸਹੀ ਠਹਿਰਾਉਣ ਦੀ ਕੋਸ਼ਿਸ਼ ਵਿਚ ਹੱਦਾਂ ਪਾਰ ਕਰ ਦਿੱਤੀਆਂ ਹਨ। ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿੱਜੀ ਹਮਲਾ ਕਰਦੇ ਹੋਏ ਪਾਕਿਸਤਾਨੀ ਮੰਤਰੀ ਨੇ ਕਿਹਾ, ‘ਮੈਂ ਭਾਰਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਓਸਾਮਾ ਬਿਨ ਲਾਦੇਨ ਮਰ ਚੁੱਕਾ ਹੈ, ਪਰ ‘ਗੁਜਰਾਤ ਦਾ ਕਸਾਈ’ ਅਜੇ ਵੀ ਜ਼ਿੰਦਾ ਹੈ ਅਤੇ ਉਹ ਭਾਰਤ ਦਾ ਪ੍ਰਧਾਨ ਮੰਤਰੀ ਹੈ।
ਸੰਯੁਕਤ ਰਾਸ਼ਟਰ ਦੀ ਬੈਠਕ ’ਚ ਹਿੱਸਾ ਲੈਣ ਲਈ ਨਿਊਯਾਰਕ ਪਹੁੰਚੇ ਭੁੱਟੋ ਨੇ ਐੱਸ. ਜੈਸ਼ੰਕਰ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਮੋਦੀ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਅਮਰੀਕਾ ਨੇ ਉਨ੍ਹਾਂ ਦੇ ਦਾਖ਼ਲੇ ’ਤੇ ਪਾਬੰਦੀ ਲਗਾ ਦਿੱਤੀ ਸੀ। ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ’ਤੇ ਦੋਸ਼ ਲਗਾਉਂਦੇ ਹੋਏ ਭੁੱਟੋ ਨੇ ਕਿਹਾ ਕਿ ਦੋਵੇਂ ਭਾਰਤ ਦੇ ਨਹੀਂ ਆਰ.ਐੱਸ.ਐੱਸ. ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਹਨ। ਭਾਰਤ ਦੇ ਵਿਦੇਸ਼ ਮੰਤਰੀ ਵੱਲੋਂ 9/11 ਹਮਲੇ ਦੇ ਮਾਸਟਰਮਾਈਂਡ ਓਸਾਮਾ ਬਿਨ ਲਾਦੇਨ ਨੂੰ ਪਨਾਹ ਦੇਣ ’ਤੇ ਟਿੱਪਣੀ ਕਰਨ ਤੋਂ ਬਾਅਦ ਬਿਲਾਵਲ ਜ਼ਰਦਾਰੀ ਭੁੱਟੋ ਨੂੰ ਮਿਰਚੀ ਲੱਗ ਗਈ ਅਤੇ ਉਹ ਪ੍ਰਧਾਨ ਮੰਤਰੀ ਮੋਦੀ ’ਤੇ ਭੱਦੀ ਟਿੱਪਣੀ ਕਰਨ ’ਤੇ ਉਤਰ ਆਏ।
ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਬੋਲਦਿਆਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ’ਚ ਕਸ਼ਮੀਰ ਮੁੱਦਾ ਚੁੱਕਣ ’ਤੇ ਪਾਕਿਸਤਾਨ ਨੂੰ ਤਾੜਨਾ ਕੀਤੀ ਸੀ। ਪਾਕਿਸਤਾਨ ਨੂੰ ਸਲਾਹ ਦਿੰਦੇ ਹੋਏ ਜੈਸ਼ੰਕਰ ਨੇ ਕਿਹਾ ਸੀ ਕਿ ਜਿਸ ਦੇਸ਼ ਨੇ ਅਲ-ਕਾਇਦਾ ਦੇ ਨੇਤਾ ਓਸਾਮਾ ਬਿਨ ਲਾਦੇਨ ਵਰਗੇ ਅੱਤਵਾਦੀ ਨੂੰ ਪਨਾਹ ਦਿੱਤੀ ਹੈ ਅਤੇ ਆਪਣੇ ਗੁਆਂਢੀ ਦੇਸ਼ ਦੀ ਸੰਸਦ ’ਤੇ ਹਮਲਾ ਕੀਤਾ ਹੈ, ਉਸ ਨੂੰ ਉਪਦੇਸ਼ ਨਹੀਂ ਦੇਣਾ ਚਾਹੀਦਾ।

Comment here