ਅਪਰਾਧਸਿਆਸਤਖਬਰਾਂ

ਲਾਰੇਂਸ ਨੂੰ ਐਮਪੀ ਬਣਾ ਦੇਣਾ ਚਾਹੀਦਾ : ਬਲਕੌਰ ਸਿੰਘ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਦੇ ਲਈ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਵੱਲੋਂ ਇਨਸਾਫ ਦੇ ਲਈ ਕਈ ਵਾਰ ਧਰਨੇ ਵੀ ਲਗਾਏ ਗਏ ਹਨ । ਹੁਣ ਇੱਕ ਵਾਰ ਫਿਰ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲਾਰੇਂਸ ਬਿਸ਼ਨੋਈ ਦੇ ਖਿਲਾਫ ਕਾਰਵਾਰੀ ਕਿਉਂ ਨਹੀਂ ਕੀਤੀ ਜਾਂਦੀ । ਬਲਕੌਰ ਸਿੰਘ ਨੇ ਇਸ ਦੇ ਨਾਲ ਹੀ ਕਿਹਾ ਕਿ ਲਾਰੇਂਸ ਨੂੰ ਵੀ ਐਮਪੀ ਬਣਾ ਦੇਣਾ ਚਾਹੀਦਾ ਹੈ, ਕਿਉਂਕਿ ਇਸ ਤੋਂ ਪਹਿਲਾਂ ਵੀ ਕਈ ਡਾਕੂਆਂ ਨੂੰ ਐਮਪੀ ਬਣਾਇਆ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਪਾਲ ਦੇ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਉਨ੍ਹਾਂ ਦੇ ਘਰ ਆਇਆ ਸੀ ਤਾਂ ਉਸ ਵੇਲੇ ਸਰਕਾਰ ਨੇ ਉਸ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤੀ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਿੱਧੂ ਨੇ ਪਿੰਡ ਵਿੱਚੋਂ ਨਿੱਕਲ ਕੇ ਪੱਗ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਦੁਖ ਜਤਾਇਆ ਕਿ ਮੂਸੇਵਾਲਾ ਦੀ ਬਰਸੀ ‘’ਤੇ ਵੱਡਾ ਇਕੱਠ ਕਿਉਂ ਨਹੀਂ ਹੋਇਆ।
ਉਨ੍ਹਾਂ ਨੇ ਕਿਹਾ ਕਿ ਇਨਸਾਫ ਦੇ ਲਈ ਉਨ੍ਹਾਂ ਨੇ ਵਿਧਾਨਸਭਾ ਦੇ ਬਾਰਹ ਪ੍ਰਦਰਸ਼ਨ ਕੀਤਾ ਪਰ ਉਨ੍ਹਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਿਲਆ। ਉਨ੍ਹਾਂ ਨੇ ਕਿਹਾ ਕਿ ਸਿਰਫ ਭਰੋਸਾ ਹੀ ਦਿੱਤਾ ਜਾਂਦਾ ਹੈ ਕਿ ਜਲਦ ਹੀ ਇਨਸਾਫ ਦਿਵਾਇਆ ਜਾਵੇਗਾ ਪਰ ਅਜੇ ਤੱਕ ਉਹ ਇਨਸਾਫ ਦੀ ਉਡੀਕ ਕਰ ਰਹੇ ਹਨ।

Comment here