ਲੂਸੀਆਨਾ-ਬੈਟਨ ਰੂਜ ਪੁਲਿਸ ਦੀ ਜਾਣਕਾਰੀ ਮੁਤਾਬਕ ਅਮਰੀਕੀ ਰਾਜ ਲੁਈਸਿਆਨਾ ਵਿੱਚ ਦੱਖਣੀ ਯੂਨੀਵਰਸਿਟੀ ਨੇੜੇ ਇੱਕ ਘਰ ਵਿੱਚ ਆਯੋਜਿਤ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ 11 ਲੋਕ ਜ਼ਖਮੀ ਹੋ ਗਏ। ਘਟਨਾ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਗੋਲੀਬਾਰੀ ‘ਚ 11 ਲੋਕ ਜ਼ਖਮੀ ਹੋਏ ਹਨ, ਪਰ ਕਿਸੇ ਦੀ ਹਾਲਤ ਗੰਭੀਰ ਨਹੀਂ ਹੈ। ਗੋਲੀਬਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਲਾਨਾ ਪਾਰਟੀ ਕਪਾ ਅਲਫ਼ਾ ਸੀ ਭਾਈਚਾਰੇ ਦੁਆਰਾ ਆਯੋਜਿਤ ਕੀਤੀ ਗਈ ਸੀ। ‘ਕੱਪਾ ਲੁਆਉ’ ਸਮਾਗਮ ‘ਚ ਗੋਲੀਬਾਰੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਸਾਲ 2018 ਵਿੱਚ, ਲੁਈਸਿਆਨਾ ਸਟੇਟ ਯੂਨੀਵਰਸਿਟੀ ਦੇ ਬਾਸਕਟਬਾਲ ਖਿਡਾਰੀ ਵੇਡ ਸਿਮਸ ਦੀ ਇੱਕ ਝਗੜੇ ਵਿੱਚ ਗੋਲੀਬਾਰੀ ਵਿੱਚ ਮੌਤ ਹੋ ਗਈ ਸੀ। ਦੱਖਣੀ ਯੂਨੀਵਰਸਿਟੀ ਨੇ ਸ਼ੁੱਕਰਵਾਰ ਦੀ ਗੋਲੀਬਾਰੀ ਤੋਂ ਕੁਝ ਘੰਟਿਆਂ ਬਾਅਦ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਲਜ ਦੁਆਰਾ ਪਾਰਟੀ ਦਾ ਆਯੋਜਨ ਨਹੀਂ ਕੀਤਾ ਗਿਆ ਸੀ ਅਤੇ ਇਹ ਸ਼ੂਟਿੰਗ ਯੂਨੀਵਰਸਿਟੀ ਦੇ ਕੈਂਪਸ ਵਿੱਚ ਨਹੀਂ ਹੋਈ ਸੀ।
ਲੂਸੀਆਨਾ ਯੂਨੀਵਰਸਿਟੀ ਗੋਲੀਬਾਰੀ ਦੌਰਾਨ 11 ਜ਼ਖਮੀ

Comment here