ਸਿਆਸਤਖਬਰਾਂਚਲੰਤ ਮਾਮਲੇ

ਲੋਕਾਂ ਨੂੰ ਡਰਾਉਣ ਲਈ ਤਾਇਨਾਤ ਨਹੀਂ ਕੀਤੀ ਸੀ ਸ੍ਰੀ ਦਮਦਮਾ ਸਾਹਿਬ ਨੇੜੇ ਫੋਰਸ: ਏਡੀਜੀਪੀ

ਤਲਵੰਡੀ ਸਾਬੋ-ਬੀਤੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕਰਨ ਬਾਰੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਿਆਨ ਦੇਣ ਤੋਂ ਬਾਅਦ ਹੁਣ ਏਡੀਜੀਪੀ ਬਠਿੰਡਾ ਰੇਂਜ ਸੁਰਿੰਦਰਪਾਲ ਸਿੰਘ ਨੇ ਆਖਿਆ ਹੈ ਕਿ ਇਹ ਤਾਇਨਾਤੀ ਅਮਨ-ਸ਼ਾਂਤੀ ਦੇ ਮੱਦੇਨਜ਼ਰ ਸੀ। ਉਨ੍ਹਾਂ ਆਖਿਆ ਕਿ ਇਹ ਫੋਰਸ ਲੋਕਾਂ ਨੂੰ ਡਰਾਉਣ ਲਈ ਨਹੀਂ, ਸਗੋਂ ਸੁਰੱਖਿਆ ਦੇ ਮੱਦੇਨਜ਼ਰ ਸ਼ਾਂਤੀ ਬਣਾਈ ਰੱਖਣ ਲਈ ਤਾਇਨਾਤ ਕੀਤੀ ਗਈ ਹੈ। ਏਡੀਜੀਪੀ ਨੇ ਕਿਹਾ ਕਿ ਜਦੋਂ ਵੀ ਅੰਮ੍ਰਿਤਪਾਲ ਆਤਮ ਸਮਰਪਣ ਕਰਦਾ ਹੈ, ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਸਮੇਂ ਤਿਆਰ ਹੈ। ਉਨ੍ਹਾਂ ਆਖਿਆ ਕਿ ਵਿਸਾਖੀ ਵਾਲੇ ਦਿਨ ਕੋਈ ਵੀ ਸਿਆਸੀ ਪਾਰਟੀ ਆਪਣੀ ਰੈਲੀ ਕਰ ਸਕਦੀ ਹੈ, ਪ੍ਰਸ਼ਾਸਨ ਵੱਲੋਂ ਕੋਈ ਮਨਾਹੀ ਨਹੀਂ ਹੈ। ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਫੋਰਸ ਦੀ ਤਾਇਨਾਤੀ ਉਤੇ ਜਥੇਦਾਰ ਨੇ ਆਖਿਆ ਸੀ ਕਿ ਲੋਕਾਂ ਦੇ ਮਨਾਂ ਵਿਚ ਸਹਿਮ ਅਤੇ ਡਰ ਭਰਨ ਲਈ ਇਹ ਸਭ ਕੀਤਾ ਗਿਆ ਹੈ। ਹਾਲਾਂਕਿ ਏਡੀਜੀਪੀ ਬਠਿੰਡਾ ਰੇਂਜ ਸੁਰਿੰਦਰ ਪਾਲ ਸਿੰਘ ਨੇ ਆਖਿਆ ਹੈ ਕਿ ਇਹ ਤਾਇਨਾਤੀ ਅਮਨ-ਸ਼ਾਂਤੀ ਦੇ ਮੱਦੇਨਜ਼ਰ ਸੀ।

Comment here