ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਲੰਡਨ ‘ਚ ਭਾਰਤੀ ਦੂਤਾਵਾਸ ‘ਤੇ ਹੋਏ ਹਮਲੇ ਦੀ ਐਨ.ਆਈ.ਏ. ਕਰੇਗੀ ਜਾਂਚ

ਨਵੀਂ ਦਿੱਲੀ-ਖਾਲਿਸਤਾਨ ਸਮਰਥਕਾਂ ਵੱਲੋਂ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਪ੍ਰਦਰਸ਼ਨ ਦੌਰਾਨ ਰਾਸ਼ਟਰੀ ਝੰਡਾ ਉਤਾਰਨ ਦੇ ਕਰੀਬ ਇਕ ਮਹੀਨੇ ਬਾਅਦ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਮਾਮਲੇ ਦੀ ਜਾਂਚ ਆਪਣੇ ਹੱਥ ਵਿਚ ਲੈ ਲਈ ਹੈ। ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਗ੍ਰਹਿ ਮੰਤਰਾਲੇ ਦੇ ਕਾਊਂਟਰ ਟੈਰੋਰਿਜ਼ਮ ਐਂਡ ਕਾਊਂਟਰ ਰੈਡੀਕਲਾਈਜ਼ੇਸ਼ਨ (ਸੀ.ਟੀ.ਸੀ.ਆਰ.) ਡਿਵੀਜ਼ਨ ਨੇ ਇਸ ਮਾਮਲੇ ਦੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ ਸੀ। ਅੱਤਵਾਦ ਵਿਰੋਧੀ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਆਧਾਰਿਤ ਪਹਿਲੀ ਸੂਚਨਾ ਰਿਪੋਰਟ ਦਰਜ ਕੀਤੀ ਅਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ। ਏਜੰਸੀ ਨੇ ਇਸ ਮਾਮਲੇ ਨੂੰ ਦਿੱਲੀ ਪੁਲਿਸ ਤੋਂ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਐਨਆਈਏ ਨੇ ਇਸ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂਏਪੀਏ) ਦੇ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਫਿਲਹਾਲ ਇਸਦੀ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਨੇ ਸੰਕੇਤ ਦਿੱਤਾ ਕਿ ਪਿਛਲੇ ਹਫਤੇ ਯੂਕੇ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਕੇਸ ਨੂੰ ਐਨਆਈਏ ਨੂੰ ਸੌਂਪਣ ਦਾ ਫੈਸਲਾ ਕੀਤਾ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇੱਕ ਸੂਤਰ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਐਨਆਈਏ ਦੀ ਇੱਕ ਵਿਸ਼ੇਸ਼ ਟੀਮ, ਜਿਸ ਵਿੱਚ ਡਿਪਟੀ ਇੰਸਪੈਕਟਰ ਜਨਰਲ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ, ਬਹੁਤ ਜਲਦੀ ਹੀ ਲੰਡਨ ਦਾ ਦੌਰਾ ਕਰ ਸਕਦੇ ਹਨ।
ਲੰਡਨ ਵਿੱਚ ਭਾਰਤੀ ਦੂਤਾਵਾਸ ਦੇ ਉੱਪਰ ਲਹਿਰਾਏ ਗਏ ਤਿਰੰਗੇ ਨੂੰ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਵੱਖਵਾਦੀ ਖਾਲਿਸਤਾਨੀ ਝੰਡੇ ਲਹਿਰਾਉਂਦੇ ਹੋਏ ਅਤੇ ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ ਤਿੰਰਗੇ ਨੂੰ ਫੜ ਲਿਆ ਸੀ। ਘਟਨਾ ਦੀਆਂ ਵੀਡੀਓਜ਼ ਵਿੱਚ ਕਈ ਪ੍ਰਦਰਸ਼ਨਕਾਰੀ ਪੀਲੇ ਅਤੇ ਕਾਲੇ ਖਾਲਿਸਤਾਨ ਦੇ ਝੰਡੇ ਲੈ ਕੇ ਅਤੇ ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕਰਦੇ ਦਿਖਾਈ ਦਿੱਤੇ ਸਨ।

Comment here