ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਵਾਹਗਾ ਸਰਹੱਦ ‘ਤੇ ਸਿੱਖ ਸ਼ਰਧਾਲੂਆਂ ਨੇ ਮੰਗੀ ਸਹਾਇਤਾ, ਵੀਡੀਓ ਵਾਇਰਲ

ਅੰਮ੍ਰਿਤਸਰ-ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਗੁਰਪੁਰਬ ਜਨਮ ਅਸਥਾਨ ਗੁਰਦੁਆਰਾ ਮਨਾਉਣ ਲਈ ਅੱਜ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੇਰ ਰਾਤ ਪਾਕਿਸਤਾਨ ਦੀ ਵਾਹਗਾ ਸਰਹੱਦ ਤੇ ਬੈਠੇ ਹਨ। ਅਨੇਕਾਂ ਸ਼ਰਧਾਲੂ ਵੀਡੀਓ ਵਾਇਰਲ ਕਰ ਕੇ ਲੰਗਰ ਤੇ ਪਾਣੀ ਦੀ ਮੰਗ ਰਹੇ ਹਨ।
ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਲ ਹੋ ਕੇ ਪਾਕਿਸਤਾਨ ਪੁੱਜੇ ਸ਼ਿੰਗਾਰਾ ਸਿੰਘ ਨੇ ਆਪਣੇ ਮੋਬਾਇਲ ਤੋਂ ਵੀਡੀਓ ਵਾਇਰਲ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਕਿ ਪਾਕਿਸਤਾਨ ਤੋਂ ਭਾਰਤ ਤੋਂ ਪਾਕਿਸਤਾਨ ਪੁੱਜੇ ਸਿੱਖ ਸ਼ਰਧਾਲੂ ਕਿਵੇਂ ਦੇਰ ਰਾਤ ਪਾਕਿਸਤਾਨ ਦੀ ਵਾਹਗਾ ਸਰਹੱਦ ਦੇ ਇਮੀਗ੍ਰੇਸ਼ਨ ਕਸਟਮ ਦੇ ਬਾਹਰ ਖੁੱਲ੍ਹੇ ਮੈਦਾਨ ਸੁੰਨਸਾਨ ਸੜਕ ਦੇ ਕੰਢੇ ਬੈਠੇ ਬਹੁਤ ਹੀ ਡਾਹਢੇ ਪਰੇਸ਼ਾਨ ਹੋਏ ਸਹਾਇਤਾ ਦੀ ਮੰਗ ਕਰ ਰਹੇ ਹਨ।
ਸ਼ਿੰਗਾਰਾ ਸਿੰਘ ਨੇ ਵੀਡੀਓ ਵਾਇਰਲ ਕਰਕੇ ਇਹ ਵੀ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂ ਸਵੇਰੇ ਪੰਜ ਵਜੇ ਤੋਂ ਆਪਣੇ ਘਰਾਂ ਤੋਂ ਨਿਕਲੇ ਹੋਏ ਦੁਪਹਿਰੇ ਭਾਰਤ ਤੋਂ ਪਾਕਿਸਤਾਨ ਪੁੱਜੇ ਹਨ ਜਿਨ੍ਹਾਂ ਨੂੰ ਰਾਤ 7 ਵਜੇ ਤੱਕ ਦਾ ਸਮਾਂ ਹੋਣ ਦੇ ਬਾਵਜੂਦ ਵੀ ਵਾਹਗਾ ਪਾਕਿਸਤਾਨ ਵਿਖੇ ਹੀ ਬਿਠਾ ਰੱਖਿਆ ਹੋਇਆ ਹੈ।

Comment here