ਅਪਰਾਧਸਿਆਸਤਖਬਰਾਂ

ਵਿਜੀਲੈਂਸ ਨੇ ਬਲਬੀਰ ਸਿੰਘ ਸਿੱਧੂ ਤੋਂ ਕੀਤੀ ਪੁੱਛਗਿੱਛ

ਚੰਡੀਗੜ੍ਹ-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਸ਼ੁੱਕਰਵਾਰ ਨੂੰ ਪੰਜਾਬ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਪੁੱਛਗਿੱਛ ਲਈ ਸੱਦਿਆ ਗਿਆ ਸੀ। ਇਸ ਦੌਰਾਨ ਵਿਜੀਲੈਂਸ ਵਿਭਾਗ ਵੱਲੋਂ ਬਲਬੀਰ ਸਿੰਘ ਸਿੱਧੂ ਤੋਂ ਤਕਰੀਬਨ ਅੱਠ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ । ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਮੀਡੀਆ ਦੇ ਸਾਹਮਣੇ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਉਨ੍ਹਾਂ ਤੋਂ 40 ਤੋਂ 50 ਸਵਾਲ ਕੀਤੇ ਸਨ ਜਿਨ੍ਹਾਂ ਦੇ ਉਨ੍ਹਾਂ ਨੇ ਜਵਾਬ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਰਿਕਾਰਡ ਵਿੱਚ ਦਿੱਤਾ ਸੀ, ਮੈਂ ਉਸ ਸਭ ਦਾ ਜਵਾਬ ਦਿੱਤਾ ਹੈ।ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਸਵੇਰੇ 10 ਵਜੇ ਤੋਂ ਲੈ ਕੇ ਹੁਣ ਤੱਕ ਜੋ ਵੀ ਸਵਾਲ ਕੀਤੇ ਹਨ, ਮੈਂ ਹਰ ਸਵਾਲ ਦਾ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹੁਣ ਵਿਜੀਲੈਂਸ ਵਿਭਾਗ ਵੱਲੋਂ ਬਲਬੀਰ ਸਿੰਘ ਸਿੱਧੂ ਨੂੰ 5 ਮਈ ਨੂੰ ਮੁੜ ਪੇਸ਼ ਹੋਣ ਲਈ ਕਿਹਾ ਗਿਆ ਹੈ ।

Comment here