ਤਰਨਤਾਰਨ-ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਸਾਬਕਾ ਡੀਆਈਜੀ ਇੰਦਰਵੀਰ ਸਿੰਘ ਨੂੰ ਪਿਛਲੇ ਸਾਲ ਤਰਨਤਾਰਨ ਵਿੱਚ ਵਾਪਰੇ ਇੱਕ ਐਨਡੀਪੀਐਸ ਕੇਸ ਵਿੱਚ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਪਿਛਲੇ ਸਾਲ 30 ਜੂਨ ਨੂੰ ਭਿੱਖੀਪਿੰਡ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿੱਚ ਸੁਰਜੀਤ ਨਾਮ ਦੇ ਮੁਲਜ਼ਮ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਸੀ। ਉਸ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਪੁਲੀਸ ਨੇ 1000000 ਰੁਪਏ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਨਿਸ਼ਾਂਤ ਸਿੰਘ, ਹੀਰਾ ਸਿੰਘ, ਡੀਐਸਬੀ ਲਖਬੀਰ ਸਿੰਘ ਅਤੇ ਇੱਕ ਹੈੱਡ ਕਾਂਸਟੇਬਲ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਡੀਐਸਪੀ ਲਖਬੀਰ ਸਿੰਘ ਨੂੰ ਪਿਛਲੇ ਸਾਲ 6 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਫਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਨੂੰ ਨਾਮਜ਼ਦ ਕੀਤਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਜਲਦ ਹੀ ਵੱਡੇ ਖੁਲਾਸੇ ਹੋਣਗੇ।
ਵਿਜੀਲੈਂਸ ਵੱਲੋਂ ਐਨਡੀਪੀਐੱਸ ਮਾਮਲੇ ‘ਚ ਡੀਆਈਜੀ ਇੰਦਰਵੀਰ ਨਾਮਜ਼ਦ

Comment here