ਸਿਆਸਤਖਬਰਾਂਚਲੰਤ ਮਾਮਲੇ

ਵਿਜੇ ਰੂਪਾਨੀ ਨੇ ਕੀਤੀ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ

ਚੰਡੀਗੜ੍ਹ-2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਲਈ ਪਾਰਟੀ ਆਗੂਆਂ ਵੱਲੋਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸੇ ਹੀ ਲੜੀ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੱਲੋਂ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਘਰ ਵਿੱਚ ਮੁਲਾਕਾਤ ਕੀਤੀ ਗਈ।
ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਥ ਅਤੇ ਪੰਜਾਬ ਦੇ ਮੁੱਦੇ ਜਿਵੇਂ ਬੰਦੀ ਸਿੱਖਾਂ ਦੀ ਰਿਹਾਈ, ਸ਼੍ਰੋਮਣੀ ਕਮੇਟੀ ਚੋਣਾਂ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ । ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਉਨ੍ਹਾਂ ਨੂੰ 10 ਮਈ ਤੋਂ ਬਾਅਦ ਕੇਂਦਰ ਦੇ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਪ੍ਰਕਿ ਰਿਆ ਸ਼ੁਰੂ ਹੋ ਚੁੱਕੀ ਹੈ।ਜ਼ਿਕਰਯੋਗ ਹੈ ਕਿ ਵਿਜੇ ਰੂਪਾਨੀ ਦੇ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਭਾਸ਼ ਸ਼ਰਮਾ ਸਮੇਤ ਕੇਵਲ ਢਿੱਲੋਂ ਵੀ ਮੌਜੂਦ ਰਹੇ। ਸਿਆਸੀ ਪੱਖ ਵਜੋਂ ਦੋਵਾਂ ਆਗੂਆਂ ਦੀ ਇਸ ਮੁਲਾਕਾਤ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਨਾਲ ਗੱਠਜੋੜ ਕਰ ਸਕਦੀ ਹੈ।

Comment here