ਸਿਆਸਤਖਬਰਾਂਚਲੰਤ ਮਾਮਲੇ

ਵੋਟਰ ਸਿੱਧੂ ਦੀ ਬੋਲੀ ਤੋਂ ਨਾਰਾਜ਼: ਗੁਰਜੀਤ ਔਜਲਾ

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ ਪਰ ਕਾਂਗਰਸ ਦੀ ਅੰਦਰੂਨੀ ਜੰਗ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ ਅਤੇ ਨਾ ਹੀ ਇੱਕ ਆਗੂ ਦੇ ਦੂਜੇ ਆਗੂ ਉਪਰ ਸ਼ਬਦੀ ਹਮਲੇ ਰੁਕ ਰਹੇ ਹਨ। ਅਜਿਹਾ ਇਕ ਬਿਆਨ ਸਾਹਮਣੇ ਆਇਆ ਹੈ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਦਾ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਵੋਟਰ ਸਿੱਧੂ ਅਤੇ ਉਨ੍ਹਾਂ ਦੀ ਬੋਲੀ ਤੋਂ ਨਾਰਾਜ਼ ਹਨਜਿਸ ਦਾ ਅਸਰ ਉਨ੍ਹਾਂ ਦੀ ਜਿੱਤ ਤੇ ਪਵੇਗਾ। ਔਜਲਾ ਨੇ ਸਿੱਧੂ ਦੇ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਨਾ ਜਾਣ ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਹ ਪੰਜ ਸਾਲ ਲੋਕਾਂ ਵਿੱਚ ਨਹੀਂ ਗਏਜਿਸ ਕਾਰਨ ਇਸ ਵਾਰ ਲੋਕ ਕਾਫੀ ਨਾਰਾਜ਼ ਹਨ ਅਤੇ ਉਨ੍ਹਾਂ ਨੇ ਕਈ ਪਲੇਟਫਾਰਮਾਂ ਤੇ ਆਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ। ਉਨ੍ਹਾਂ ਵੱਲੋਂ ਵੱਡੇ ਕਾਂਗਰਸੀ ਆਗੂਆਂ ਪ੍ਰਤੀ ਸਖ਼ਤ ਸ਼ਬਦਾਂ ਦੀ ਵਰਤੋਂ ਨੂੰ ਵੀ ਲੋਕਾਂ ਨੇ ਪਸੰਦ ਨਹੀਂ ਕੀਤਾ। ਇਸ ਦੇ ਨਾਲ ਹੀ ਹੁਣ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਸਿੱਧੂ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਹਨ। ਔਜਲਾ ਨੇ ਨਸ਼ਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਸਮੇਤ ਹੋਰ ਮਾਮਲਿਆਂ ਤੇ ਖੁੱਲ੍ਹ ਕੇ ਬੋਲਣ ਲਈ ਸਿੱਧੂ ਦੀ ਸ਼ਲਾਘਾ ਵੀ ਕੀਤੀਪਰ ਇਸ ਗੱਲ ਤੇ ਇਤਰਾਜ਼ ਕੀਤਾ ਕਿ ਉਹ ਜਨਤਕ ਤੌਰ ਤੇ ਅਜਿਹੀ ਭਾਸ਼ਾ ਦੀ ਵਰਤੋਂ ਕਰਦੇ ਹਨਜਿਸ ਕਾਰਨ ਲੋਕ ਨਾਰਾਜ਼ ਹਨ।

Comment here