ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸ਼ਰਾਬ ਘੁਟਾਲੇ ਨੂੰ ਲੈ ਕੇ ਆਪ ਦੇ ਦੁਰਗੇਸ਼ ਪਾਠਕ ਨੂੰ ਈਡੀ ਵੱਲੋੰ ਸੰਮਣ

ਨਵੀਂ ਦਿੱਲੀ-ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੁਰਗੇਸ਼ ਪਾਠਕ ਨੂੰ ਸੰਮਨ ਜਾਰੀ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਸੰਮਨ ਜਾਰੀ ਕਰਨ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੁਰਗੇਸ਼ ਪਾਠਕ ਦਾ ਸ਼ਰਾਬ ਨੀਤੀ ਨਾਲ ਕੀ ਸਬੰਧ ਹੈ ? ਸ਼ਰਾਬ ਨੀਤੀ ਦੇ ਬਹਾਨੇ ਐਮਸੀਡੀ ਚੋਣਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ।
ਭਾਜਪਾ ‘ਤੇ ਚੁਟਕੀ ਲੈਂਦਿਆਂ ਉਪ ਮੁੱਖ ਮੰਤਰੀ ਨੇ ਟਵੀਟ ਕੀਤਾ, “ਅੱਜ ਈਡੀ ਨੇ ‘ਆਪ’ ਦੇ ਐਮਸੀਡੀ ਚੋਣ ਇੰਚਾਰਜ ਦੁਰਗੇਸ਼ ਪਾਠਕ ਨੂੰ ਸੰਮਨ ਜਾਰੀ ਕੀਤਾ ਹੈ। ਸਾਡੇ ਐਮਸੀਡੀ ਚੋਣ ਇੰਚਾਰਜ ਦਾ ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਨਾਲ ਕੀ ਲੈਣਾ-ਦੇਣਾ ਹੈ? ਕੀ ਉਨ੍ਹਾਂ ਦਾ ਨਿਸ਼ਾਨਾ ਸ਼ਰਾਬ ਨੀਤੀ ਹੈ ਜਾਂ ਐਮਸੀਡੀ ਚੋਣਾਂ?’
ਇੱਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਪਾਰਟੀ ਦੇ ਪਹਿਲੇ ਰਾਸ਼ਟਰੀ ਲੋਕ ਸੰਮੇਲਨ ‘ਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਪਾਰਟੀ ਦੇ ਮੰਤਰੀਆਂ ਅਤੇ ਨੇਤਾਵਾਂ ਨੂੰ ਭ੍ਰਿਸ਼ਟਾਚਾਰ ਦੇ ਝੂਠੇ ਮਾਮਲਿਆਂ ‘ਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਭਾਜਪਾ ‘ਆਪ’ ਦੀ ਵਧਦੀ ਲੋਕਪ੍ਰਿਅਤਾ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਸਾਡੇ ਵਿਧਾਇਕਾਂ iਖ਼ਲਾਫ਼ ਹੁਣ ਤੱਕ 169 ਕੇਸ ਦਰਜ ਹਨ ਅਤੇ ਉਨ੍ਹਾਂ ਨੂੰ ਇੱਕ ਵੀ ਕੇਸ ਵਿੱਚ ਸਜ਼ਾ ਨਹੀਂ ਹੋਈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਸਬੰਧ ‘ਚ ਹੈਦਰਾਬਾਦ, ਬੈਂਗਲੁਰੂ ਅਤੇ ਚੇਨਈ ਸਮੇਤ ਦੇਸ਼ ਭਰ ‘ਚ 40 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਕੱਲੇ ਹੈਦਰਾਬਾਦ ਵਿੱਚ ਹੀ 25 ਥਾਵਾਂ ’ਤੇ ਛਾਪੇ ਮਾਰੇ ਗਏ। ਇਸ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਤੋਂ ਵੀ ਪੁੱਛਗਿੱਛ ਕੀਤੀ ਗਈ। ਇਸ ਦੇ ਨਾਲ ਹੀ ਸੀਬੀਆਈ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਹੈ।

Comment here