ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸ਼ਹੀਦਾਂ ਦੇ ਬੁੱਤਾਂ ਤੱਕ ਪਹੁੰਚੇ ਖ਼ਾਲਿਸਤਾਨ ਪੱਖੀ ਨਾਅਰੇ

ਮੁੱਦਕੀ-ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਰੁਝਾਨ ਤਾਂ ਵਧਿਆ ਹੀ ਹੈ, ਸਗੋਂ ਹੁਣ ਇਹ ਸ਼ਰਾਰਤੀ ਅਨਸਰ ਮੰਦਰਾਂ, ਗੁਰਦੁਆਰਿਆਂ ਤੋਂ ਹੁੰਦੇ ਹੋਏ ਸ਼ਹੀਦਾਂ ਦੇ ਬੁੱਤਾਂ ਤਕ ਆਣ ਪਹੁੰਚੇ ਹਨ। ਇਸੇ ਤਰ੍ਹਾਂ ਦੀ ਇਕ ਵਾਰਦਾਤ ਨੂੰ ਅੰਜਾਮ ਦਿੰਦਿਆਂ ਕੁਝ ਲੋਕਾਂ ਵੱਲੋਂ ਫਿਰੋਜ਼ਪੁਰ ਦੇ ਕਸਬਾ ਮੁਦਕੀ ਦੇ ਇਕ ਪਿੰਡ ਵਿਚ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਜਾਣਕਾਰੀ ਮੁਤਾਬਕ ਪਿੰਡ ਦੀ ਸੜਕ ‘ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾ ਹੋਇਆ ਹੈ, ਜਿਸ ਦੇ ਨਾਲ ਜਾਂਦੀ ਸੜਕ ਦੇ ਡਿਵਾਇਡਰ ‘ਤੇ ਇਹ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਸ ਸੰਬੰਧੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਆ ਕੇ ਨਾਅਰੇ ਮਿਟਾ ਦਿੱਤੇ ਹਨ। ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਹਾਲ ਇਸ ਬਾਰੇ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਅਰੇ ਲਿਖਣ ਵਾਲਿਆਂ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।

Comment here