ਮਾਮਲਾ ਮੂਸੇਵਾਲਾ ਕਤਲ ਕਾਂਡ ਦਾ
ਮੁਹਾਲੀ/ਮਾਨਸਾ-ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਪੱਛਮੀ ਬੰਗਾਲ-ਨੇਪਾਲ ਸਰਹੱਦ ’ਤੇ ਗ੍ਰਿਫ਼ਤਾਰ ਕਰਨ ਮਗਰੋਂ ਪੰਜਾਬ ਪੁਲੀਸ ਦੀ ਵਿਸ਼ੇਸ਼ ਟੀਮ ਮੁਹਾਲੀ ਏਅਰਪੋਰਟ ’ਤੇ ਲੈ ਕੇ ਪਹੁੰਚੀ। ਉਸ ਦੇ ਦੋ ਸਾਥੀਆਂ ਰਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਤਿੰਨੋਂ ਜਾਅਲੀ ਪਾਸਪੋਰਟ ਰਾਹੀਂ ਨੇਪਾਲ ਦੇ ਰਸਤੇ ਵਿਦੇਸ਼ ਭੱਜਣ ਦੀ ਤਾਕ ਵਿੱਚ ਸਨ।

Comment here