ਖਬਰਾਂਚਲੰਤ ਮਾਮਲੇਮਨੋਰੰਜਨ

ਸਨੀ ਦਿਓਲ ‘ਗਦਰ 2’ ਫਿਲਮ ਦੀ ਪ੍ਰਮੋਸ਼ਨ ਲਈ ਪਹੁੰਚੇ ਅੰਮ੍ਰਿਤਸਰ

ਅੰਮ੍ਰਿਤਸਰ-ਗੁਰਦਾਸਪੁਰ ਲੋਕਸਭਾ ਸਾਂਸਦ ਅਤੇ ਫਿਲਮੀ ਅਭਿਨੇਤਾ ਸੰਨੀ ਦਿਓਲ ਆਪਣੀ ਨਵੀਂ ਫਿਲਮ ਗਦਰ 2 ਦੀ ਪ੍ਰਮੋਸ਼ਨ ਲਈ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਗਿਆ ਅਤੇ ਸੰਨੀ ਦਿਓਲ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਵਾਹਿਗੁਰੂ ਜੀ ਦਾ ਅਸ਼ੀਰਵਾਦ ਪ੍ਰਪਾਤ ਕੀਤਾ। ਇਸ ਮੌਕੇ ਸੰਨੀ ਦਿਓਲ ਦੇ ਪ੍ਰਸ਼ੰਸਕਾਂ ਸ਼ੀ ਕਾਫ਼ੀ ਭੀੜ ਵੇਖਣ ਨੂੰ ਮਿਲੀ, ਇਸ ਦੇ ਨਾਲ ਹੀ ਸੰਨੀ ਦਿਓਲ ਦੇ ਫੈਨਜ਼ ਨੇ ੳੇਨ੍ਹਾਂ ਨਾਲ ਸੈਲਫ਼ੀਆਂ ਵੀ ਲਈਆਂ। ਜਦਕਿ ਸੰਨੀ ਦਿਓਲ ਦੇ ਬਾਡੀਗਾਰਡਸ ਵੱਲੋਂ ਉਨਹਾਂ ਦੇ ਕੋਲ ਕਿਸੇ ਨੂੰ ਵੀ ਨਹੀਂ ਜਾਣ ਦਿੱਤਾ ਗਿਆ।
ਇਸ ਮੌਕੇ ਫਿਲਮੀ ਅਦਾਕਾਰ ਸੰਨੀ ਦਿਓਲ ਸਰਦਾਰ ਪਗੜੀ ਬੰਨੇ ਹੋਏ ਗ਼ਦਰ ਇੱਕ ਪ੍ਰੇਮ ਕਥਾ ਦੇ ਵਿੱਚ ਕੀਤੇ ਗਏ ਸਿੱਖ ਦੇ ਕਿਰਦਾਰ ਵਿੱਚ ਨਜਰ ਆਏ । ਸੰਨੀ ਦਿਓਲ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਜਦੋਂ ਵੀ ਮੈਂ ਹਰਿਮੰਦਰ ਸਾਹਿਬ ਆਉਂਦਾ ਹਾਂ ਤਾਂ ਹੰਝੂ ਨਹੀਂ ਰੁਕਦੇ। ਉਨ੍ਹਾਂ ਆਖਿਆ ਕਿ ਮੇਰਾ ਪੰਜਾਬ ਅਤੇ ਪੰਜਾਬੀਆਂ ਨਾਲ ਬਹੁਤ ਲਗਾਅ ਹੈ । ਉਨ੍ਹਾਂ ਕਿਹਾ ਕਿ ਅਸੀਂ ਖੁਦ ਪੰਜਾਬ ਦੇ ਹਾਂ ਅੱਜ ਅੰਮ੍ਰਿਤਸਰ ਵਿੱਚ ਨਵੀਂ ਫਿਲਮ ਲਈ ਅਰਦਾਸ ਕਰਨ ਆਏ ਸੀ । ਅਸ਼ੀਰਵਾਦ ਲਿਆ ਅਤੇ ਚੜ੍ਹਦੀਕਲਾ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਸ਼ਾਮ ਨੂੰ ਵਾਘਾ ਬਾਰਡਰ ‘ਤੇ ਸੰਨੀ ਦਿਓਲ ਸਰਦਾਰ ਦੇ ਰੂਪ ਨਜ਼ਰ ਆਉਣਗੇ ਅਤੇ ਬੀਐੱਸਐੱਫ ਦੇ ਅਧਿਕਾਰੀਆਂ ਨਾਲ ਆਪਣੀ ਫਿਲਮ ਦੀ ਪ੍ਰਮੋਸ਼ਨ ਕਰਨਗੇ।

Comment here