ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸਰਕਾਰੀ ਬੈਂਕ ਚੋਂ ਬੱਚਾ 35 ਲੱਖ ਰੁਪਏ ਲੈ ਕੇ ਭੱਜਿਆ

ਪਟਿਆਲਾ- ਪੰਜਾਬ ਵਿੱਚ ਕਨੂੰਨ ਵਿਵਸਥਾ ਇਸ ਕਦਰ ਵਿਗੜੀ ਹੈ ਕਿ ਸ਼ਰੇਆਮ ਬੈਂਕ ਦੇ ਨੋ ਐਂਟਰੀ ਏਰੀਏ ਚ ਵੜ ਕੇ ਇੱਕ ਛੋਟਾ ਬੱਚਾ ਲੱਖਾਂ ਰੁਪਏ ਲੈ ਕੇ ਫਰਾਰ ਹੋ ਗਿਆ। ਪਟਿਆਲਾ ਸ਼ਹਿਰ ਦੇ ਸ਼ੇਰਾਂਵਾਲਾ ਗੇਟ ਵਿਖੇ ਸਥਿਤ ਐਸਬੀਆਈ ਬੈਂਕ ਦੀ ਮੇਨ ਬ੍ਰਾਂਚ ਵਿਚੋਂ ਇਕ ਬੱਚਾ ਅੱਜ 35 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਐਸਬੀਆਈ ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਜੋ ਪਾਬੰਦੀਸ਼ੁਦਾ ਏਰੀਆ ਹੈ। ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ ਤੇ ਉਥੇ ਕੋਈ ਵੀ ਅੰਦਰ ਨਹੀਂ ਜਾ ਸਕਦਾ। ਪਰ ਅੱਜ ਇਸ ਥਾਂ ਤੋਂ ਇਕ ਬੱਚਾ ਇਕ ਨੋਟਾਂ ਵਾਲਾ ਬੈਗ ਚੁੱਕ ਕੇ ਫਰਾਰ ਹੋ ਗਿਆ। ਬੈਂਕ ਦੇ ਮੁਲਾਜ਼ਮਾਂ ਮੁਤਾਬਕ ਇਹ ਕੈਸ਼ ਏਟੀਐਮਾਂ ਵਿਚ ਪਾਉਣ ਲਈ ਰੱਖਿਆ ਗਿਆ ਸੀ ਤੇ ਇਸ ਵਿਚ 35 ਲੱਖ ਕੈਸ਼ ਸੀ। ਇਸ ਘਟਨਾ ਤੋਂ ਬਾਅਦ ਬੈਂਕ ਵਿਚ ਮੁਲਾਜ਼ਮਾਂ ਨੂੰ ਭਾਜਡ਼ਾਂ ਪੈ ਗਈਆਂ। ਮੌਕੇ ’ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਹਨ। ਬੈਂਕ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ।

Comment here