ਸਿਆਸਤਖਬਰਾਂ

ਸਰਕਾਰ ਵਲੋੰ ਬੇਅਦਬੀ ਮਾਮਲੇ ’ਚ ਸੁਖਬੀਰ ਨੂੰ ਫਸਾਉਣ ਦੀ ਕੋਸ਼ਿਸ਼ -ਅਕਾਲੀ

ਚੰਡੀਗੜ੍ਹ– ਅਕਾਲੀ ਦਲ ਦੀ ਸੀਨੀਅਰ ਲੀਡਰਸ਼ੀਪ ਨੇ ਕਿਹਾ ਕਿ ਚੰਨੀ ਸਰਕਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕਾਂਗਰਸ ਸਿਆਸੀ ਲਾਹਾ ਲੈਣ ਲਈ ਸੁਖਬੀਰ ਬਾਦਲ ਨੂੰ ਬੇਅਦਬੀ ਮਾਮਲੇ ’ਚ ਫਸਾਉਣ ਲਈ ਅਹੁਦੇ ਦਾ ਲਾਲਚ ਜਾਂ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਜੇਲ੍ਹ ਭੇਜਣ ਦਾ ਡਰ ਦਿਖਾ ਰਹੀ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਡੀਜੀਪੀ ਆਈਪੀਐਸ ਸਹੋਤਾ ਨਾਲ ਕੀਤੀ ਮੀਟਿੰਗ, ਜਿਸ ’ਚ ਗ੍ਰਹਿ ਸਕੱਤਰ ਅਨੁਰਾਗ ਵਰਮਾ ਤੋਂ ਇਲਾਵਾ ਐਸਆਈਟੀ ਦੇ ਅਧਿਕਾਰੀ ਅਤੇ ਐਮਐਲਏ ਕੁਝ ਸੇਵਾਮੁਕਤ ਪੁਲਿਸ ਅਧਿਕਾਰੀ ਵੀ ਮੌਜੂਦ ਸੀ।
ਬਾਦਲ ਸਰਕਾਰ ਵਿੱਚ ਐਸਆਈਟੀ ਦੇ ਡੀਆਈਜੀ ਰਹੇ ਰਣਬੀਰ ਸਿੰਘ ਖਟੜਾ ਨੂੰ ਚੰਨੀ ਸਰਕਾਰ ਦੇ ਅਹੁਦੇ ਦਾ ਲਾਲਚ ਦੇ ਕੇ ਸੁਖਬੀਰ ਬਾਦਲ ਖ਼ਿਲਾਫ਼ ਵਰਤਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਵੀ ਲਗਾਏ ਹਨ। ਲੀਡਰਸ਼ੀਪ ਨੇ ਕਿਹਾ ਕਿ ਚੰਨੀ ਦੀ ਮੀਟਿੰਗ ਵਿੱਚ ਸੇਵਾਮੁਕਤ ਡੀਆਈਜੀ ਖਟੜਾ ਨੂੰ ਵੀ ਬੁਲਾਇਆ ਗਿਆ ਸੀ।
ਦੱਸ ਦਈਏ ਕਿ ਹਾਈਕੋਰਟ ਨੇ ਬੇਅਦਬੀ ਦੇ ਮਾਮਲੇ ’ਚ ਕੈਪਟਨ ਸਰਕਾਰ ਦੇ ਸਮੇਂ ਦੌਰਾਨ ਹੋਈ ਸਿੱਟ ਜਾਂਚ ਨੂੰ ਖਾਰਿਜ ਕਰ ਦਿੱਤਾ ਹੈ। ਅਕਾਲੀ ਲੀਡਰਸ਼ੀਪ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਬੇਅਦਬੀ ਕਾਂਡ ਦੇ ਭਗੌੜੇ ਮੁਲਜ਼ਮਾਂ ਨੂੰ ਬਚਾਉਣ ਲਈ ਇੱਕ ਔਰਤ ਤੋਂ ਬਿਆਨ ਲੈ ਕੇ ਸੁਖਬੀਰ ਬਾਦਲ ਖਿਲਾਫ ਕੇਸ ਦਰਜ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

Comment here