ਸਿਆਸਤਖਬਰਾਂਚਲੰਤ ਮਾਮਲੇ

ਸਰਹੱਦ ‘ਤੇ ਪਾਕਿ ਡਰੋਨ ਦੀ ਦਸਤਕ ਤੋਂ ਬਾਅਦ ਇਲਾਕਾ ਸੀਲ

ਤਰਨਤਾਰਨ-ਭਾਰਤੀ ਖੇਤਰ ‘ਚ ਪਾਕਿਸਤਾਨੀ ਡਰੋਨ ਨੇ ਇਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਅਧੀਨ ਆਉਦੀ ਬੀ. ਓ. ਪੀ ਕਲਸ ਰਾਹੀਂ ਬੀਤੀ ਦੇਰ ਰਾਤ 10 ਵਜੇ ਪਿੱਲਰ ਨੰਬਰ 153/2 ਰਾਹੀਂ ਭਾਰਤੀ ਖੇਤਰ ‘ਚ ਪਾਕਿਸਤਾਨੀ ਡਰੋਨ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਉਪਰੰਤ ਸਰਹੱਦ ਉਪਰ ‘ਤੇ ਬੀ. ਐੱਸ. ਐੱਫ ਦੀ 103 ਬਟਾਲੀਅਨ ਹਰਕਤ ‘ਚ ਆ ਗਈ। ਜ਼ਿਲ੍ਹੇ ਦੇ ਐੱਸ. ਪੀ. (ਆਈ) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਥਾਣਾ ਖਾਲੜਾ ਅਤੇ ਬੀ. ਐੱਸ. ਐੱਫ਼. ਵੱਲੋਂ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਡਰੋਨ ਦੇ ਵਾਪਸ ਪਾਕਿਸਤਾਨ ਪਰਤਣ ਦੀ ਕੋਈ ਆਵਾਜ਼ ਸੁਣਾਈ ਨਹੀਂ ਦਿੱਤੀ।

Comment here