ਸਿਆਸਤਖਬਰਾਂਖੇਡ ਖਿਡਾਰੀ

ਸਹਿਵਾਗ ਬਾਲਾਸੋਰ ਮ੍ਰਿਤਕਾਂ ਦੇ ਬੱਚਿਆਂ ਨੂੰ ਦੇਣਗੇ ਮੁਫਤ ਸਿੱਖਿਆ

ਨਵੀਂ ਦਿੱਲੀ-ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਬਾਲਾਸੋਰ ‘ਚ ਹੋਏ ਭਿਆਨਕ ਹਾਦਸੇ ਦੇ ਮ੍ਰਿਤਕਾਂ ਲਈ ਵੱਡਾ ਐਲਾਨ ਕੀਤਾ ਹੈ। ਸਹਿਵਾਗ ਨੇ ਇਨ੍ਹਾਂ ਮ੍ਰਿਤਕਾਂ ਦੇ ਬੱਚਿਆਂ ਦੀ ਮਦਦ ਲਈ ਹੱਥ ਵਧਾਇਆ ਹੈ। ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ਤੋਂ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ‘ਚ ਉਨ੍ਹਾਂ ਲਿਖਿਆ ਹੈ ਕਿ ‘ਇਸ ਹਾਦਸੇ ਦੀ ਦਰਦਨਾਕ ਤਸਵੀਰ ਸਾਨੂੰ ਲੰਬੇ ਸਮੇਂ ਤੱਕ ਸਤਾਉਂਦੀ ਰਹੇਗੀ। ਇਸ ਦੁੱਖ ਦੀ ਘੜੀ ਵਿੱਚ ਮੈਂ ਘੱਟ ਤੋਂ ਘੱਟ ਇਹ ਕਰ ਸਕਦਾ ਹਾਂ ਕਿ ਇਸ ਦਰਦਨਾਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਧਿਆਨ ਰੱਖਿਆ ਜਾਵੇ। ਮੈਂ ਸਹਿਵਾਗ ਇੰਟਰਨੈਸ਼ਨਲ ਸਕੂਲ ਦੀ ਬੋਰਡਿੰਗ ਸਹੂਲਤ ਵਿੱਚ ਅਜਿਹੇ ਬੱਚਿਆਂ ਨੂੰ ਮੁਫਤ ਸਿੱਖਿਆ ਦੀ ਪੇਸ਼ਕਸ਼ ਕਰਦਾ ਹਾਂ।
ਇਸ ਦੇ ਜ਼ਰੀਏ ਸਹਿਵਾਗ ਨੇ ਮ੍ਰਿਤਕਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਚੁੱਕਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਟਵੀਟ ਰਾਹੀਂ ਉਨ੍ਹਾਂ ਸਾਰੀਆਂ ਔਰਤਾਂ ਅਤੇ ਪੁਰਸ਼ਾਂ ਨੂੰ ਸਲਾਮ ਕੀਤਾ ਹੈ, ਜਿਨ੍ਹਾਂ ਨੇ ਇਸ ਹਾਦਸੇ ਤੋਂ ਬਾਅਦ ਬਚਾਅ ਕਾਰਜ ਵਿੱਚ ਸਭ ਤੋਂ ਅੱਗੇ ਰਹਿ ਕੇ ਯੋਗਦਾਨ ਪਾਇਆ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕਰਨ ਲਈ ਡਾਕਟਰੀ ਟੀਮ ਨਾਲ ਸੰਪਰਕ ਕੀਤਾ ਅਤੇ ਖੂਨਦਾਨ ਕਰ ਕੇ ਆਪਣਾ ਫਰਜ਼ ਨਿਭਾਇਆ। ਵਰਿੰਦਰ ਸਹਿਵਾਗ ਨੇ ਅਜਿਹੇ ਸਾਰੇ ਲੋਕਾਂ ਨੂੰ ਸਲਾਮ ਕੀਤਾ ਹੈ। ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਮੁਤਾਬਕ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 275 ਦੇ ਕਰੀਬ ਦੱਸੀ ਗਈ ਹੈ ਅਤੇ ਜ਼ਖ਼ਮੀਆਂ ਦੀ ਗਿਣਤੀ ਇੱਕ ਹਜ਼ਾਰ ਦੇ ਕਰੀਬ ਦੱਸੀ ਗਈ ਹੈ।

Comment here