ਅਪਰਾਧਸਿਆਸਤਖਬਰਾਂ

ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਨੂੰ ਮਿਲੀ ਮਾਰਨ ਦੀ ਧਮਕੀ

ਅੰਮ੍ਰਿਤਸਰ-ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਇੱਕ ਹੋਰ ਹਿੰਦੂ ਨੇਤਾ ਨੂੰ ਪਿਛਲੇ 10 ਦਿਨਾਂ ਤੋਂ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹਿੰਦੂ ਨੇਤਾ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਪਰਿਵਾਰ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਅਪੀਲ ਕੀਤੀ ਹੈ। ਇੰਨਾ ਹੀ ਨਹੀਂ ਫਿਰੌਤੀ ਮੰਗਣ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ ਜਿਸ ’ਤੇ ਪੁਲਿਸ ਥਾਣਾ ਇਸਲਾਮਾਬਾਦ ਵਿਖੇ ਐਫਆਈਆਰ ਦਰਜ ਕਰਵਾਉਣ ਲਈ ਥਾਣਾ ਇਸਲਾਮਾਬਾਦ ਪੁੱਜੇ। ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਭਾਰਦਵਾਜ ਉਰਫ ਟੀਟੂ ਬਾਕਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 10 ਦਿਨਾਂ ਤੋਂ ਫ਼ੋਨ ’ਤੇ ਧਮਕੀਆਂ ਮਿਲ ਰਹੀਆਂ ਹਨ। ਉਸ ਨੂੰ ਪਹਿਲੀ ਕਾਲ 8 ਦਸੰਬਰ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਆਈ ਸੀ। ਫੋਨ ਕਰਨ ਵਾਲੇ ਨੇ 10 ਲੱਖ ਰੁਪਏ ਦੀ ਮੰਗ ਕੀਤੀ ਅਤੇ ਇੱਕ ਹਫ਼ਤੇ ਦਾ ਸਮਾਂ ਦਿੱਤਾ। ਰਮੇਸ਼ ਭਾਰਦਵਾਜ ਨੇ ਦੱਸਿਆ ਕਿ ਪੂਰੇ ਹਫ਼ਤੇ ਬਾਅਦ 15 ਦਸੰਬਰ ਨੂੰ ਉਨ੍ਹਾਂ ਨੂੰ ਫਿਰ ਦਿਨ ਵਿੱਚ ਤਿੰਨ ਵਾਰ ਕਾਲਾਂ ਆਈਆਂ। ਤਿੰਨੋਂ ਵਾਰ ਮੁਲਜ਼ਮਾਂ ਨੇ ਸਾਹਮਣੇ ਤੋਂ 10 ਲੱਖ ਰੁਪਏ ਦੀ ਮੰਗ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਰਮੇਸ਼ ਨੇ ਦੱਸਿਆ ਕਿ ਉਸ ਨੇ ਮੁਲਜ਼ਮਾਂ ਨੂੰ ਆਪਣੇ ਕਾਰੋਬਾਰ ਬਾਰੇ ਦੱਸਿਆ ਅਤੇ 10 ਲੱਖ ਰੁਪਏ ਦਾ ਇੰਤਜ਼ਾਮ ਕਰਨ ਤੋਂ ਅਸਮਰੱਥਾ ਵੀ ਦੱਸੀ, ਪਰ ਮੁਲਜ਼ਮਾਂ ਨੇ ਉਸ ਨੂੰ ਸੁਧੀਰ ਸੂਰੀ ਵਾਂਗ ਹਸ਼ਰ ਕਰਨ ਦੀਆਂ ਧਮਕੀਆਂ ਦਿੱਤੀਆਂ। ਉਸਨੇ ਅੱਗੇ ਦਸਿਆ ਕਿ ਪੁਲਿਸ ਥਾਣਾ ਇਸਲਾਮਾਬਾਦ ਵਿਖੇ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਵੀ ਧਮਕੀ ਭਰੇ ਫ਼ੋਨ ਆਉਂਦੇ ਰਹੇ ਹਨ। ਪੁਲਸ ਥਾਣਾ ਇਸਲਾਮਾਬਾਦ ਅਧੀਨ ਆਉਂਦੇ ਸਬ ਥਾਣਾ ਕੋਟ ਖਾਲਸਾ ਦੇ ਅਧਿਕਾਰੀ ਨੇ ਦਸਿਆ ਕਿ ਪੁਲਿਸ ਨੰਬਰਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਸ ਨੇ ਹਿੰਦੂ ਨੇਤਾ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ’ਚ ਮਾਮਲਾ ਦਰਜ ਕਰ ਲਿਆ ਹੈ।

Comment here