ਸਿਆਸਤਖਬਰਾਂਚਲੰਤ ਮਾਮਲੇ

ਸਾਡਾ ਬਸਪਾ ਨਾਲ ਗੱਠਜੋੜ ਚੰਗਾ ਚੱਲ ਰਿਹੈ : ਅਕਾਲੀ ਦਲ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗੱਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗੱਠਜੋੜ ਲਈ ਅਜਿਹੀ ਕੋਈ ਇੱਛਾ ਪ੍ਰਗਟ ਹੀ ਨਹੀਂ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿਚ ਬਸਪਾ ਨਾਲ ਗੱਠਜੋੜ ਹੈ ਤੇ ਇਹ ਗੱਠਜੋੜ ਚੰਗਾ ਚਲ ਰਿਹਾ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗਠਜੋੜ ਲਈ ਅਜਿਹੀ ਕੋਈ ਇੱਛਾ ਪ੍ਰਗਟ ਹੀ ਨਹੀਂ ਕੀਤੀ ਹੈ।
ਇਸ ਮਾਮਲੇ ’ਤੇ ਭਾਜਪਾ ਵੱਲੋਂ ਵਾਰ ਵਾਰ ਬਿਆਨ ਦੇਣ ’ਤੇ ਪ੍ਰਤੀਕਰਮ ਦਿੰਦਿਆਂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿਚ ਬਸਪਾ ਨਾਲ ਗਠਜੋੜ ਹੈ। ਉਹਨਾਂ ਕਿਹਾ ਕਿ ਇਹ ਗਠਜੋੜ ਚੰਗਾ ਚੱਲ ਰਿਹਾ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਗਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਭਾਜਪਾ ਨਾਲ ਭਵਿੱਖ ਵਿਚ ਗੱਠਜੋੜ ਕਰਨ ਦੀ ਗੱਲ ਨਹੀਂ ਕੀਤੀ ਤੇ ਭਾਜਪਾ ਨੂੰ ਰੋਜ਼ਾਨਾ ਆਧਾਰ ਉਤੇ ਇਸ ਬਾਰੇ ਕਿਆਸ ਅਰਾਈਆਂ ਲਗਾਉਣੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।

Comment here