ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਸਿੱਖਸ ਫਾਰ ਜਸਟਿਸ ਦੇ ਪੰਨੂ ਨੇ ਫੇਰ ਦਿੱਤੀ ਜੈ ਰਾਮ ਨੂੰ ਧਮਕੀ!

ਦਾਦੂਵਾਲ ਨੇ ਅਜਿਹੇ ਅਨਸਰਾਂ ਤੋਂ ਸਿੱਖ ਨੌਜਵਾਨਾਂ ਨੂੰ ਦੂਰ ਰਹਿਣ ਲਈ ਕਿਹਾ

ਨਵੀਂ ਦਿੱਲੀ- ਪਾਬੰਦੀਸ਼ੁਦਾ ਖਾਲਿਸਤਾਨੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਹਿਮਾਚਲ ਪਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਧਮਕੀ ਦਿੱਤੀ ਹੈ। ਪੰਨੂ ਨੇ 15 ਅਗਸਤ ਨੂੰ ਸ਼ਿਮਲਾ ਚ ਜੈ ਰਾਮ ਠਾਕੁਰ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਣ ਅਤੇ ਇਥੇ ਖਾਲਸਿਤਾਨੀ ਝੰਡਾ ਲਹਰਾਉਣ ਵਾਲੇ ਨੂੰ ਸਵਾ ਲੱਖ ਡਾਲਰ ਦੇਣ ਦਾ ਐਲਾਨ ਕੀਤਾ ਹੈ। ਪੰਨੂ ਨੇ ਕਿਹਾ ਹੈ ਕਿ ਭਵਿੱਖ ਚ ਸ਼ਿਮਲਾ ਨੂੰ ਖਾਲਿਸਤਾਨ ਦੀ ਰਾਜਧਾਨੀ ਬਣਾਇਆ ਜਾਵੇਗਾ

ਓਧਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਨੌਜਵਾਨਾਂ ਨੂੰ ਖਾਲਿਸਤਾਨ ਦੇ ਨਾਂ ਤੇ ਵੱਖਵਾਦੀ ਸੰਗਠਨ ਦੁਆਰਾ ਦਿਖਾਏ ਗਏ ਡਾਲਰਾਂ ਦੇ ਸੁਪਨਿਆਂ ਤੋਂ ਦੂਰ ਰਹਿਣ ਲਈ ਕਿਹਾ ਹੈ ਦਾਦੂਵਾਲ ਨੇ ਕਿਹਾ ਕਿ ਬਹੁਤ ਸਾਰੇ ਸਿੱਖ ਪਰਿਵਾਰ ਦੁਖੀ ਹਨ ਕਿਉਂਕਿ ਉਨ੍ਹਾਂ ਦੇ ਨੌਜਵਾਨ ਪੁੱਤਰਾਂ ਨੂੰ ਖਾਲਿਸਤਾਨ ਦਾ ਝੰਡਾ ਲਹਿਰਾਉਣ ਜਾਂ ਪੇਂਟ ਨਾਲ ਨਾਅਰੇ ਲਿਖਣ ਦੇ ਬਦਲੇ ਕੁਝ ਸੌ ਤੋਂ ਹਜ਼ਾਰਾਂ ਡਾਲਰਾਂ ਦਾ ਲਾਲਚ ਦਿੱਤਾ ਜਾ ਰਿਹਾ ਸੀ ਅਤੇ ਨੌਕਰੀਆਂ ਦਾ ਵਾਅਦਾ ਕੀਤਾ ਗਿਆ ਸੀ। ਅੰਮ੍ਰਿਤਧਾਰੀ ਨੌਜਵਾਨ ਇਨ੍ਹਾਂ ਵਾਅਦਿਆਂ ਨਾਲ ਗੁੰਮਰਾਹ ਹੋ ਗਏ ਅਤੇ ਜੇਲ੍ਹਾਂ ਵਿੱਚ ਬੰਦ ਹੋ ਗਏ ਹਨ। ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਮਿਲ ਰਹੀ ਹੈ। ਕਈ ਨੌਜਵਾਨ ਦੋ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਹਾਲ ਹੀ ਵਿੱਚ ਕਈ ਲੋਕਾਂ ਨੇ ਮਦਦ ਲਈ ਮੇਰੇ ਨਾਲ ਸੰਪਰਕ ਕੀਤਾ ਹੈ। ਕਿਉਂਕਿ ਜਿਸ ਸੰਸਥਾ ਨੇ ਇਹ ਗੈਰ-ਕਾਨੂੰਨੀ ਕੰਮ ਕਰਵਾਇਆ ਹੈਉਸ ਨੇ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ, ਏਸ ਕਰਕੇ ਅਜਿਹੀਆਂ ਸੰਸਥਾਵਾਂ ਤੋਂ ਸਿਖ ਨੌਜਵਾਨਾਂ ਨੂ ਦੂਰ ਰਹਿਣਾ ਚਾਹੀਦਾ ਹੈ।

Comment here