ਸਿਆਸਤਖਬਰਾਂ

ਸਿੱਧੂ ਨੂੰ ਪ੍ਰਧਾਨ ਬਣਾਉਣ ਤੋਂ ਬਾਅਦ ਕਿੰਤੂ-ਪ੍ਰੰਤੂ ਨਹੀਂ ਹੋਣਾ ਚਾਹੀਦਾ—ਬਿੱਟੂ

ਜਲੰਧਰ-ਬੀਤੇ ਦਿਨੀਂ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਦੇ ਨਵੇਂ ਮੰਤਰੀ ਮੰਡਲ ਵਿਸਥਾਰ ਬਾਰੇ ਗੱਲ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੱਧੂ ਨੂੰ ਦੇਸ਼ਧ੍ਰੋਹੀ ਕਹਿਣ ’ਤੇ ਕਿਹਾ ਕਿ ਜੇਕਰ ਸਿੱਧੂ ਦੇਸ਼ਧ੍ਰੋਹੀ ਸੀ ਤਾਂ ਕੈਪਟਨ ਅਮਰਿੰਦਰ ਨੂੰ ਆਪਣੇ ਮੁੱਖ ਮੰਤਰੀ ਅਹੁੱਦੇ ’ਤੇ ਰਹਿੰਦਿਆਂ ਉਨ੍ਹਾਂ ਅੰਦਰ ਕਰ ਦੇਣਾ ਸੀ।
ਬਿੱਟੂ ਨੇ ਕਿਹਾ ਕਿ ਸਿੱਧੂ ਖ਼ਿਲਾਫ਼ ਮੈਂ ਵੀ ਬਹੁਤ ਗੱਲਾਂ ਕੀਤੀਆਂ ਹਨ, ਪਰ ਜਦ ਪਾਰਟੀ ਨੇ ਹੀ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਬਣਾ ਦਿੱਤਾ ਤਾਂ ਸਾਨੂੰ ਉਨ੍ਹਾਂ ਦੇ ਅਹੁਦੇ ਦਾ ਸਨਮਾਨ ਕਰਨਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਹੁਣ ਉਹ ਪੰਜਾਬ ਮਾਮਲਿਆਂ ਦੇ ਪ੍ਰਧਾਨ ਹਨ ਅਤੇ ਸਾਡਾ ਪ੍ਰਧਾਨ ਖ਼ਿਲਾਫ਼ ਕਿੰਤੂ-ਪ੍ਰੰਤੂ ਕਰਨ ਦਾ ਕੋਈ ਮਤਲਬ ਹੀ ਨਹੀਂ ਬਣਦਾ। ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਪੰਜਾਬ ਪ੍ਰਧਾਨ ਰਹੇ ਹਨ ਅਤੇ ਉਹ ਬਿਹਤਰ ਜਾਣਦੇ ਹਨ ਕਿ ਜੇਕਰ ਪਾਰਟੀ ਪ੍ਰਧਾਨ ਖ਼ਿਲਾਫ਼ ਗੱਲਾਂ ਹੋਣ ਤਾਂ ਉਸ ਦਾ ਕੀ ਮਤਲਬ ਹੁੰਦਾ ਹੈ। ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਕੱਦ ਬਹੁਤ ਉੱਚਾ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਛੋਟਿਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ।

Comment here