ਅਪਰਾਧਸਿਆਸਤਖਬਰਾਂ

ਸਿੱਧੂ ਵਿਰੁੱਧ ਡਰਗ ਮਾਮਲੇ ਚ ਮਾਣਹਾਨੀ ਕੇਸ ਦੀ ਸੁਣਵਾਈ 10 ਨੂੰ

ਚੰਡੀਗੜ੍ਹ-ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਿਰੁੱਧ ਟਵਿੱਟਰ ਪੋਸਟਾਂ ਨੂੰ ਲੈ ਕੇ ਅਦਾਲਤ ਵਿੱਚ ਕ੍ਰਿਮੀਨਲ ਕੰਟੈਪਟ ਅਧੀਨ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਨਵਜੋਤ ਸਿੰਘ ਸਿੱਧੂ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਨੂੰ ਲੈ ਕੇ ਦਾਖ਼ਲ ਅਰਜ਼ੀ ’ਤੇ ਬੀਤੇ ਵੀਰਵਾਰ ਮੁੜ ਹਰਿਆਣਾ ਦੇ ਐਡਵੋਕੇਟ ਜਨਰਲ ਅੱਗੇ ਸੁਣਵਾਈ ਹੋਈ। ਏਜੀ ਨੇ ਮਾਮਲੇ ਵਿੱਚ ਵਕੀਲ ਪਰਮਜੀਤ ਸਿੰਘ ਦੀਆਂ ਦਲੀਲਾਂ ਸੁਣੀਆਂ। ਇਸ ਮੌਕੇ ਸ਼ਿਕਾਇਤਕਰਤਾ ਵੱਲੋਂ ਕੁੱਝ ਜੱਜਮੈਂਟਾਂ ਵੀ ਪੇਸ਼ ਕੀਤੀਆਂ ਗਈਆਂ, ਜਿਸ ਨੂੰ ਏਜੀ ਨੇ ਧਿਆਨ ਨਾਲ ਵਾਚਿਆ। ਮਾਮਲੇ ਦੀ ਅਗਲੀ ਸੁਣਵਾਈ ਹੁਣ 10 ਦਸੰਬਰ ਨੂੰ ਨਿਸ਼ਚਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਵਿਰੁੱਧ ਪਟੀਸ਼ਨ ਐਡਵੋਕੇਟ ਪਰਮਜੀਤ ਸਿੰਘ ਬਾਜਵਾ ਵੱਲੋਂ ਦਾਖ਼ਲ ਕੀਤੀ ਗਈ ਹੈ। ਨਵਜੋਤ ਸਿੱਧੂ ਵਿਰੁੱਧ ਟਵਿੱਟਰ ਪੋਸਟਾਂ ਨੂੰ ਲੈ ਕੇ ਅਦਾਲਤ ਵਿੱਚ ਕ੍ਰਿਮੀਨਲ ਕੰਟੈਪਟ ਅਧੀਨ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਅਰਜ਼ੀ ਵਿੱਚ ਸਿੱਧੂ ਵੱਲੋਂ ਕੀਤੇ ਗਏ ਟਵੀਟਾਂ ਦੇ ਸਕਰੀਨ ਸ਼ਾਟ ਵੀ ਨੱਥੀ ਕੀਤੇ ਗਏ ਹਨ।
ਦੱਸ ਦੇਈਏ, ਇਹ ਸਿੱਧੇ ਤੌਰ ’ਤੇ ਹਾਈ ਕੋਰਟ ਦੀ ਮਾਣਹਾਨੀ ਦਾ ਮਾਮਲਾ ਹੈ ਪਰ ਹਾਈ ਕੋਰਟ ਵਿੱਚ ਅਪਰਾਧਿਕ ਮਾਣਹਾਨੀ ਲਈ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਐਡਵੋਕੇਟ ਜਨਰਲ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੈ। ਇਸੇ ਲਈ ਪਹਿਲਾਂ ਵੀ ਇਹ ਪਟੀਸ਼ਨ ਹਰਿਆਣਾ ਦੇ ਏਜੀ ਅੱਗੇ ਪਾਈ ਜਾ ਚੁੱਕੀ ਹੈ, ਜਿਸ ’ਤੇ ਹਰਿਆਣਾ ਦੇ ਏਜੀ ਨੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।

Comment here