ਸਿਆਸਤਖਬਰਾਂਚਲੰਤ ਮਾਮਲੇ

ਸੀਚੇਵਾਲ ਤੇ ਸਾਹਨੀ ਆਪ ਵਲੋਂ ਰਾਜ ਸਭਾ ਚ ਜਾਣਗੇ

ਚੰਡੀਗੜ੍ਹ- ਬੀਤੇ ਦਿਨ ਹੀ ਚਰਚਾ ਹੋ ਰਹੀ ਸੀ ਕਿ ਆਮ ਆਦਮੀ ਪਾਰਟੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਵਿੱਚ ਭੇਜੇਗੀ। ਹੁਣ ਸਪੱਸ਼ਟ ਹੋ ਗਿਆ ਹੈ ਕਿ ਆਪ ਵੱਲੋਂ ਰਾਜ ਸਭਾ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਦੇ ਨਾਂ ‘ਤੇ ਮੋਹਰ ਲੱਗ ਗਈ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਦਰਿਆਵਾਂ ‘ਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਜਾਣੇ ਜਾਂਦੇ ਹਨ। ਸਾਲ 2017 ‘ਚ ਸੰਤ ਸੀਚੇਵਾਲ ਦੇ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ। ਰਾਜ ਸਭਾ ਲਈ ਪੰਜਾਬ ਦੀਆਂ ਦੋ ਸੀਟਾਂ ’ਤੇ 10 ਜੂਨ ਨੂੰ ਚੋਣਾਂ ਹੋਣਗੀਆਂ। ਦੋਵੇਂ ਸੀਟਾਂ ‘ਆਪ’ ਨੂੰ ਮਿਲਣੀਆਂ ਤੈਅ ਹਨ। ਬੀਤੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਤ ਸੀਚੇਵਾਲ ਨਾਲ ਮੁਲਾਕਾਤ ਪਿੱਛੋਂ ਚਰਚਾ ਤੇਜ਼ ਹੋ ਗਈ ਸੀ ਕਿ ‘ਆਪ’ ਨੇ ਉਨ੍ਹਾਂ ਨੂੰ ਰਾਜ ਸਭਾ ਵਿਚ ਭੇਜਣ ਦਾ ਪ੍ਰਸਤਾਵ ਦਿੱਤਾ ਹੈ। ਮਾਨ ਬੀਤੇ ਦਿਨ ਸੰਤ ਅਵਤਾਰ ਸਿੰਘ ਦੀ 17ਵੀਂ ਬਰਸੀ ’ਤੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਪੁੱਜੇ ਸਨ। ਵਿਕਰਮਜੀਤ ਸਿੰਘ ਸਾਹਨੀ ਵੀ ਸਮਾਜ ਸੇਵੀ ਹਨ ਤੇ ਉਨ੍ਹਾਂ ਨੂੰ ਪਦਮਸ਼੍ਰੀ ਐਵਾਰਡ ਮਿਲਿਆ ਹੋਇਆ ਹੈ।

Comment here