ਨਵੀਂ ਦਿੱਲੀ-ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਉਤੇ ਧਰਨਾ ਲਾਈ ਬੈਠੇ ਪਹਿਲਵਾਨਾਂ ਦੀ ਪਟੀਸ਼ਨ ‘ਤੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਪੀਐਸ ਨਰਸਿਮਹਾ ਦੇ ਬੈਂਚ ਦੇ ਸਾਹਮਣੇ ਦਿੱਲੀ ਪੁਲਿਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਦਰਜ ਐਫਆਈਆਰ ਵਿੱਚ ਹੋਈ ਪ੍ਰਗਤੀ ਬਾਰੇ ਰਿਪੋਰਟ ਪੇਸ਼ ਕੀਤੀ।
ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਐੱਫ.ਆਈ.ਆਰ. ਦਰਜ ਹੋ ਗਈ ਹੈ। ਨਾਬਾਲਗ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਪਟੀਸ਼ਨ ਦਾ ਉਦੇਸ਼ ਐਫਆਈਆਰ ਸੀ, ਜੋ ਪੂਰੀ ਹੋ ਚੁੱਕੀ ਹੈ।
ਸਾਰੇ ਸ਼ਿਕਾਇਤਕਰਤਾਵਾਂ ਨੂੰ ਸੁਰੱਖਿਆ ਵੀ ਦਿੱਤੀ ਗਈ ਹੈ। ਇਨ੍ਹਾਂ ਸਾਰੇ ਤੱਥਾਂ ਦੇ ਮੱਦੇਨਜ਼ਰ ਇਸ ਦੀ ਸੁਣਵਾਈ ਇੱਥੇ ਪੂਰੀ ਹੁੰਦੀ ਹੈ। ਜੇਕਰ ਕੋਈ ਹੋਰ ਸਮੱਸਿਆ ਆਉਂਦੀ ਹੈ ਤਾਂ ਪਹਿਲਵਾਨ ਹਾਈ ਕੋਰਟ ਜਾਂ ਸਬੰਧਤ ਮੈਜਿਸਟਰੇਟ ਦੀ ਅਦਾਲਤ ਵਿੱਚ ਜਾ ਸਕਦੇ ਹਨ। ਇਸ ਤੋਂ ਪਹਿਲਾਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਨਾਬਾਲਗ ਸਮੇਤ ਸਾਰੀਆਂ 7 ਸ਼ਿਕਾਇਤਕਰਤਾ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।
ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਸਾਰੀਆਂ ਗੱਲਾਂ ਲਈ ਇੱਥੇ ਆਉਂਦੇ ਹਨ ਤਾਂ ਇਹ ਠੀਕ ਨਹੀਂ ਹੈ। ਦਿੱਲੀ ਪੁਲਿਸ ਆਪਣਾ ਕੰਮ ਕਰ ਰਹੀ ਹੈ। ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਲੇਡੀ ਸੀਨੀਅਰ ਅਧਿਕਾਰੀ ਰਾਹੀਂ ਕਾਰਵਾਈ ਕੀਤੀ ਜਾ ਰਹੀ ਹੈ। ਪਰ ਹਰ ਗੱਲ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਨਾ ਠੀਕ ਨਹੀਂ ਹੈ।
ਇਸ ‘ਤੇ ਸੀਜੇਆਈ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਸੀਆਰਪੀਸੀ 164 ਤਹਿਤ ਮਹਿਲਾ ਪਹਿਲਵਾਨਾਂ ਦੇ ਬਿਆਨ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕੀਤੇ ਗਏ ਹਨ? ਇਸ ਦੇ ਜਵਾਬ ਵਿੱਚ ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਨਾਬਾਲਗ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ ਹੈ, ਹੋਰਾਂ ਦਾ ਨਹੀਂ। ਪੁਲਿਸ ਹਾਲੇ ਵੀ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਜਲਦੀ ਹੀ ਹੋਰ ਮਹਿਲਾ ਪਹਿਲਵਾਨਾਂ ਦੇ ਵੀ ਬਿਆਨ ਦਰਜ ਕੀਤੇ ਜਾਣਗੇ।
ਸੁਪਰੀਮ ਕੋਰਟ ‘ਚ ਪਹਿਲਵਾਨਾਂ ਦਾ ਕੇਸ ਬੰਦ

Comment here