ਅਪਰਾਧਸਿਆਸਤਖਬਰਾਂ

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫਤਾਰ

ਬਰਨਾਲਾ-ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਨੂੰ ਬਰਨਾਲਾ ਦੇ ਸੀਆਈਏ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕੀਤੀ ਹੈ। ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ਉਤੇ ਭਾਨਾ ਸਿੱਧੂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਹੌਲਦਾਰ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਮਹਿਲ ਕਲਾਂ ਵਿਖੇ ਭਗਵਾਨ ਸਿੰਘ ਭਾਨਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਗਵਾਨ ਸਿੰਘ ਭਾਨਾ ਸਿੱਧੂ ਨੂੰ ਸੀਆਈਏ ਸਟਾਫ਼ ਦੇ ਇਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਭਾਨਾ ਸਿੱਧੂ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਵਿੱਚ ਲੁਕਿਆ ਹੋਇਆ ਸੀ, ਜਿੱਥੇ ਸੀਆਈਆਈ ਸਟਾਫ਼ ਦੀ ਪੁਲਿਸ ਪਾਰਟੀ ਨੇ ਮੌਕੇ ’ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Comment here